23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਦਿਨ ਦਿਹਾੜੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

Ad Position 21
No active advertisement
ਅਜੀਤ ਡੈਸਕ 26-09-2025
ਮਹਿਰਾਜ 25 ਸਤੰਬਰ (ਸੁਖਪਾਲ ਮਹਿਰਾਜ)- ਸਥਾਨਕ ਅਤੇ ਆਸ-ਪਾਸ ਵਿਖੇ ਵੱਧ ਰਹੀਆਂ ਦਿਨ-ਦਿਹਾੜੇ ਲੁੱਟ-ਖੋਹਾਂ ਦੀਆਂ ਘਟਨਾਵਾਂ ਨੇ ਲੋਕਾਂ ਵਿਚ ਭੈ ਦਾ ਮਾਹੌਲ ਪੈਦਾ ਕਰ ਦਿੱਤਾ ਹੈ¢ ਤਾਜ਼ਾ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਦਿਨ-ਦਿਹਾੜੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ¢ ਅਣਪਛਾਤੇ ਲੁਟੇਰਿਆਂ ਨੇ ਇਕ ਵਿਅਕਤੀ ਕੋਲੋਂ ਕੀਮਤੀ ਮੋਬਾਈਲ ਖੋਹ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ ਤੋਂ ਬਾਅਦ ਪੀੜਤ ਨੇ ਤੁਰੰਤ ਸਬੰਧਿਤ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਹੈ¢ ਪਿੰਡ ਮਹਿਰਾਜ ਪੱਤੀ ਸੰਦਲੀ ਦੇ ਵਸਨੀਕ ਸਾਬਕਾ ਮੈਂਬਰ ਮੇਜਰ ਸਿੰਘ ਘੋਨੀਕੇ ਨੇ ਦੱਸਿਆ ਕਿ ਸਾਢੇ ਗਿਆਰਾਂ ਵਜੇ ਦੇ ਕਰੀਬ ਉਹ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਨਹਿਰ ਵਾਲੇ ਪੁਲ ਤੋਂ ਪਾਣੀ ਲੈਣ ਗਿਆ ਸੀ¢ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀਆਂ 'ਚੋਂ ਇਕ ਨੇ ਪਾਣੀ ਪੀਣ ਦਾ ਬਹਾਨਾ ਬਣਾ ਕੇ ਉਸ ਦੇ ਦੂਜੇ ਸਾਥੀ ਨੇ ਅੱਖ ਬਚਾ ਕੇ ਸਾਬਕਾ ਮੈਂਬਰ ਮੇਜਰ ਸਿੰਘ ਦੇ ਗੀਝੇ ਨੂੰ ਚਿੰਬੜ ਗਿਆ ਤੇ ਗੀਝੇ 'ਚੋਂ ਮੋਬਾਇਲ ਕੱਢ ਕੇ ਮੋਟਰ-ਸਾਈਕਲ 'ਤੇ ਫ਼ਰਾਰ ਹੋ ਗਏ¢ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਰਾਮਪੁਰਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ¢ ਪੁਲਿਸ ਨੇ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇਗਾ¢ ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਵਾਰਦਾਤਾਂ ਕਾਰਨ ਉਹ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ¢ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ¢
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਬੂਟੇ ਲਾਏ ਅਗਲੀ ਖ਼ਬਰ ਸਮਰਾਲਾ ਪੁਲਿਸ ਵਲੋਂ ਪੱਤਰਕਾਰਾਂ 'ਤੇ ਦਰਜ ਝੂਠੇ ਕੇਸ ਦੀ ਜ਼ੋਰਦਾਰ ਨਿੰਦਾ
Ad Position 24