23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਰਾਸ਼ਟਰੀ ਐਨ.ਐਸ.ਐਸ. ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-09-2025
ਤਲਵੰਡੀ ਸਾਬੋ, 25 ਸਤੰਬਰ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਨੈਸ਼ਨਲ ਸਰਵਿਸ ਸਕੀਮ (ਐਨ.ਐਸ.ਐਸ) ਵਿਭਾਗ ਨੇ 'ਰਾਸ਼ਟਰੀ ਐਨ.ਐਸ.ਐਸ. ਦਿਵਸ' ਵੱਖ-ਵੱਖ ਗਤੀਵਿਧੀਆਂ ਕਰਕੇ ਮਨਾਇਆ¢ ਇਸ ਮੌਕੇ ਦੂਜੇ ਸੱਤ ਰੋਜ਼ਾ ਕੈਂਪ ਦਾ ਉਦਘਾਟਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਕੀਤਾ¢ ਉਦਘਾਟਨ ਮੌਕੇ ਡਾ. ਵੀਨਾ ਗਰਗ ਨੇ ਮੁੱਖ ਮਹਿਮਾਨ, ਡਾ. ਜਾਵੇਦ ਅਹਿਮਦ ਡੀਨ ਅਕਾਦਮਿਕ ਤੇ ਦੇਸ ਰਾਜ ਕੰਬੋਜ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਵਾਈਸ ਚਾਂਸਲਰ ਡਾ. ਸਿੰਘ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਤੋਂ ਪਹਿਲਾਂ ਆਪਣੇ ਕਰਤੱਵਾਂ ਨੂੰ ਤਰਜੀਹ ਦੇਣੀ ਪਵੇਗੀ¢ ਉਨ੍ਹਾਂ ਨÏਜਵਾਨ ਪੀੜ੍ਹੀ ਨੂੰ ਨਿੱਘਰ ਸਮਾਜ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ¢ ਮੁੱਖ ਮਹਿਮਾਨ ਡਾ. ਗਰਗ ਨੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸੰਕਟ ਦੀ ਘੜੀ ਵਿਚ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਇਕ ਹਰ ਮੁਸ਼ਕਿਲ ਸਮੇਂ ਵਿਚ ਇਨ੍ਹਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਬਾਖ਼ੂਬੀ ਨਿਭਾਈਆਂ ਹਨ¢ ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਵਿਚ ਆ ਰਹੀਆਂ ਬੁਰਾਈਆਂ ਅਤੇ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ¢ ਯੂਨੀਵਰਸਿਟੀ ਐਨ.ਐਸ.ਐਸ. ਕੁਆਰਡੀਨੇਟਰ ਨਰਿੰਦਰ ਕੌਰ ਨੇ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਚ ਲਗਭਗ 200 ਵਲੰਟੀਅਰ ਹਿੱਸਾ ਲੈ ਰਹੇ ਹਨ ਜੋ ਸੱਤ ਦਿਨਾਂ ਦੌਰਾਨ ਵੱਖ-ਵੱਖ ਪਿੰਡਾਂ ਵਿਚ ਜਾ ਕੇ ਸਫ਼ਾਈ ਪ੍ਰਤੀ ਜਾਗਰੂਕਤਾ, ਸਾਖਰਤਾ ਲਈ ਪੇ੍ਰਰਨਾ, ਹਰਿਆ ਭਰਿਆ ਤੇ ਸਾਫ਼ ਸੁਥਰਾ ਵਾਤਾਵਰਨ ਬਾਰੇ ਜਾਣਕਾਰੀ ਅਤੇ ਨਸ਼ਿਆਂ ਵਿਰੁੱਧ ਆਪਣਾ ਅਭਿਆਨ ਚਲਾਉਣਗੇ¢ ਵਲੰਟੀਅਰਾਂ ਵਲੋਂ ਪਿੰਡ ਜਗ੍ਹਾ ਰਾਮ ਤੀਰਥ ਦੇ ਗੁਰੂ ਘਰ ਵਿਚ ਸਾਫ਼ ਸਫ਼ਾਈ ਦੀ ਸੇਵਾ ਨਿਭਾਈ ਗਈ¢ ਸੱਤ ਦਿਨ ਚੱਲਣ ਵਾਲੇ ਇਸ ਕੈਂਪ ਵਿੱਚ ਵੱਖ-ਵੱਖ ਫੈਕਲਟੀਆਂ ਦੇ ਐਨ.ਐਸ.ਐਸ. ਕੋਆਰਡੀਨੇਟਰਾਂ ਵਲੋਂ ਕੀਤਾ ਗਿਆ ਪ੍ਰਬੰਧ, ਵਲੰਟੀਅਰਾਂ ਦਾ ਅਨੁਸ਼ਾਸਨ, ਸਾਫ਼ ਸਫ਼ਾਈ ਅਤੇ ਆਪਸੀ ਸਹਿਯੋਗ ਕਾਬਿਲ-ਏ-ਤਾਰੀਫ਼ ਰਿਹਾ¢
Ad Position 22
No active advertisement
ਪਿਛਲੀ ਖ਼ਬਰ ਮੇਲੇ ਦੌਰਾਨ ਹੋਈ ਲੜਾਈ ਦੀ ਪੜਤਾਲ ਕਰਨ ਰਾਏਕੇ ਕਲਾਂ ਪਹੁੰਚੇ ਕਿਰਨਜੀਤ ਸਿੰਘ ਗਹਿਰੀ ਅਗਲੀ ਖ਼ਬਰ ਸ੍ਰੀ ਦੁਰਗਾ ਮੰਦਰ ਕਮੇਟੀ ਰਾਮਾਂ ਦੀ ਚੋਣ ਹੋਈ
Ad Position 24