-ਬਠਿੰਡਾ ਅਪਰਾਧਨਾਮਾ- 8.56 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ
ਅਜੀਤ ਡੈਸਕ
26-09-2025
ਚੋਰੀ ਦੇ ਮਾਮਲੇ 'ਚ ਇਕ ਕਾਬੂ
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਸਾਹਿਬ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਨੀਸ਼ ਕੁਮਾਰ ਪੁੱਤਰ ਰਾਮਪਾਲ ਵਾਸੀ ਸਿਵਲ ਲਾਈਨ ਬਠਿੰਡਾ ਵਲੋਂ ਥਾਣਾ ਸਿਵਲ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 21-09-2025 ਨੂੰ ਨਿਰਵਾਣਾ ਅਸਟੇਟ ਬਠਿੰਡਾ ਕਾਲੋਨੀ ਵਿਚ ਸਥਿਤ ਕੋਠੀ ਵਿਚੋਂ ਬਿਜਲੀ ਫਿਟਿੰਗ ਵਾਲੀਆਂ ਤਾਂਬੇ ਦੀਆਂ ਤਾਰਾਂ, ਏ.ਸੀ. ਦੀਆਂ ਪਾਈਪਾਂ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਜੋਰਾਵਰ ਸਿੰਘ ਵਾਸੀ ਬਠਿੰਡਾ ਨੂੰ ਗਿ੍ਫ਼ਤਾਰ ਕਰਕੇ ਬੀ.ਐਨ.ਐਸ.ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |