ਲਹਿਰਾ ਮੁਹੱਬਤ, 24 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਹਿਰਾ ਮੁਹੱਬਤ ਦੀਆਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਗਈ | ਇਸ ਦੌਰਾਨ ਨਗਰ ਪੰਚਾਇਤ ਦੇ ਪ੍ਰਧਾਨ ਬਲਵੀਰ ਸਿੰਘ ਬੀਰਾ ਸਮੇਤ ਸਮੂਹ ਕੌਂਸਲਰਾਂ ਤੇ ਆਪ ਆਗੂ ਸੁਰਜੀਤ ਸਿੰਘ ਲਹਿਰਾ ਮੁਹੱਬਤ ਬਲਾਕ ਪ੍ਰਧਾਨ 'ਆਪ', ਬਲਜਿੰਦਰ ਸਿੰਘ ਨੰਬਰਦਾਰਾਂ ਦਾ ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿਚ ਸੰਗਤ ਦੀ ਸ਼ਮੂਲੀਅਤ ਕਰਵਾਉਣ ਲਈ ਲਈ ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬੇਅੰਤ ਕੌਰ, ਮੀਤ ਪ੍ਰਧਾਨ ਸੁਖਪਾਲ ਕੌਰ, ਮਨਪ੍ਰੀਤ ਸਿੰਘ ਕੌਂਸਲਰ, ਪ੍ਰਗਟ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |