21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਆਦਰਸ਼ ਸਕੂਲ ਚਾਉਕੇ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 25-11-2025
ਚਾਉਕੇ , 24 ਨਵੰਬਰ (ਮਨਜੀਤ ਸਿੰਘ ਘੜੈਲੀ)-ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਆਦਰਸ਼ ਸਕੂਲ ਚਾਉਕੇ ਵਿਖੇ ਬੱਚਿਆ ਅਤੇ ਸਟਾਫ਼ ਵਲੋਂ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਬਦ ਗਾਇਣ ਨਾਲ ਧਾਰਮਿਕ ਪ੍ਰੋਗਰਾਮ ਦੀ ਸੁਰੂਆਤ ਕੀਤੀ ਗਈ ਜਿਸ ਤੋਂ ਬਾਅਦ ਬੱਚਿਆਂ ਵਲੋਂ ਕਵਿਤਾਵਾਂ, ਗੀਤ ਅਤੇ ਭਾਸ਼ਣ ਮੁਕਾਬਲਿਆਂ 'ਚ ਭਾਗ ਲਿਆ ਗਿਆ ਅਤੇ ਅੰਤ 'ਚ ਵਿਦਿਆਰਥੀਆਂ ਨੇ ਗੱਤਕੇ ਦੇ ਜੌਹਰ ਵਿਖਾਏ | ਇੰਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਵੱਧ ਚੜਕੇ ਹਿੱਸਾ ਲਿਆ ਅਤੇ ਗੁਰੂ ਜੀ ਦੇ ਜੀਵਨ, ਫਲਸਫੇ ਤੇ ਚਾਨਣਾ ਪਾਇਆ | ਕਲਰਕ ਬਲਵਿੰਦਰ ਸਿੰਘ ਵਲੋਂ ਬੱਚਿਆਂ ਨੂੰ ਗੁਰੂ ਸਿੱਖ ਸਿਧਾਂਤਾ ਤੇ ਚਲਣ ਦੀ ਪ੍ਰੇਰਨਾ ਦਿੱਤੀ ਅਤੇ ਸਟਾਫ਼ ਦੀ ਸਹਾਇਤਾ ਨਾਲ ਸਾਰੇ ਪ੍ਰੋਗਰਾਮ ਦੀ ਪੇਸ਼ਕਾਰੀ ਕਰਵਾਈ | ਸਮੁੱਚੇ ਸਟੇਜ ਦੀ ਕਾਰਵਾਈ ਜਸਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਨਿਭਾਈ | ਇਸ ਮੌਕੇ ਅਮਨਦੀਪ ਕੌਰ, ਅਨੂ ਅਗਰਵਾਲ, ਵੀਰਪਾਲ ਕੌਰ, ਕਿ੍ਸ਼ਨਾ, ਸਰਬਜੀਤ ਕੌਰ, ਜਸਪ੍ਰੀਤ ਕੌਰ, ਕੁਲਵਿੰਦਰ ਕੌਰ, ਜਗਤਾਰ ਸਿੰਘ ਸਮੇਤ ਸਮੁੱਚੇ ਸਟਾਫ਼ ਨੇ ਥੋੜ੍ਹੇ ਸਮੇਂ 'ਚ ਤਿਆਰੀ ਕਰਕੇ ਇਨ੍ਹੀ ਵਧੀਆ ਪੇਸ਼ਕਾਰੀਆਂ ਪੇਸ਼ ਕਰਨ ਤੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੀ. ਐੱਮ. ਐੱਸ. ਗੁਰੂ ਕਾਸ਼ੀ ਸਕੂਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਨੌਜਵਾਨਾਂ ਨੇ ਸ਼ਮਸ਼ਾਨਘਾਟ ਦੀ ਕੀਤੀ ਸਫ਼ਾਈ
Ad Position 24