ਭਗਤਾ ਭਾਈਕਾ, 24 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ. ਐੱਮ. ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਨੌਵੇਂ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ¢ ਸਮਾਗਮ ਦÏਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸ਼ਹੀਦੀ ਬਾਰੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂੰ ਕਰਵਾਇਆ¢ ਭਾਈ ਗੁਰਪ੍ਰੀਤ ਸਿੰਘ ਫ਼ਰੀਦਕੋਟ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ¢ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬਦੀ ਸ਼ਹੀਦੀ ਬਾਰੇ ਕਵੀਸ਼ਰੀ, ਧਾਰਮਿਕ ਕਵਿਤਾਵਾਂ ਅਤੇ ਸ਼ਬਦ ਗਾਇਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ¢ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਤੇ ਪਿ੍ੰਸੀਪਲ ਰਮਨ ਕੁਮਾਰ ਨੇ ਸਾਂਝੇ ਤੌਰ 'ਤੇ ਆਪਣੇ ਸੰਦੇਸ਼ ਵਿਚ ਆਖਿਆ ਕਿ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਪੂਰੀ ਸਿ੍ਸ਼ਟੀ ਦੀ ਚਾਦਰ ਹਨ ਕਿਉਂਕਿ ਉਨ੍ਹਾਂ ਨੇ ਧਰਮ ਦੀ ਰੱਖਿਆ ਲਈ ਮਹਾਨ ਕੁਰਬਾਨੀ ਦਿੱਤੀ ਉਨ੍ਹਾਂ ਦਾ ਜੀਵਨ ਨਿਮਰਤਾ, ਸਹਿਣਸ਼ੀਲਤਾ ਅਤੇ ਜ਼ੁਲਮ ਦੇ ਵਿਰੁੱਧ ਖੜ੍ਹੇ ਹੋਣ ਦਾ ਪ੍ਰਤੀਕ ਹੈ¢ ਅੱਜ ਸਮੇਂ ਦੀ ਮੁੱਖ ਲੋੜ ਹੈ, ਕਿ ਗੁਰੂ ਸਾਹਿਬ ਵਲੋਂ ਦਿੱਤੀਆਂ ਸਿੱਖਿਆਵਾਂ ਦੇ ਚੱਲ ਕੇ ਅਸੀਂ ਆਪਣਾ ਜੀਵਨ ਸਫਲ ਬਣਾਈਏ¢ ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਦੇ ਸਰਦਾਰ ਖੁਸ਼ਵੰਤ ਸਿੰਘ ਚੇਅਰਮੈਨ, ਰਾਜਵੰਤ ਸਿੰਘ ਕੈਸ਼ੀਅਰ, ਸੁਖਵਿੰਦਰ ਸਿੰਘ ਗਗਨ, ਜਸਪ੍ਰੀਤ ਸਿੰਘ, ਜਗਮੋਹਨ ਸਿੰਘ, ਲਵਪ੍ਰੀਤ ਸਿੰਘ, ਨਿਰੰਜਨ ਸਿੰਘ ਤੋਂ ਇਲਾਵਾ ਸਕੂਲ ਦੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ¢