21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਵਿਚ ਸਪੋਰਟਸ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 25-11-2025
ਭਾਈਰੂਪਾ, 24 ਨਵੰਬਰ (ਵਰਿੰਦਰ ਲੱਕੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਬਤਪੁਰਾ ਵਿਖ਼ੇ ਸਕੂਲ ਮੁਖੀ ਰਜਨੀ ਬਾਲਾ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਖੇਡ ਮੁਹਿੰਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਦੌੜਾਂ, ਰੱਸਾਕਸੀ, ਗੋਲਾ ਸੁੱਟਣਾ, ਲੰਬੀ ਛਾਲ, ਵਾਲੀਬਾਲ, ਬੈਡਮਿੰਟਨ ਸਮੇਤ ਕਈ ਖੇਡਾਂ ਵਿਚ ਉਤਸ਼ਾਹਪੂਰਨ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਲਈ ਇਕ ਵਿਸ਼ੇਸ਼ ਸਮਾਗਮ ਦੌਰਾਨ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਹਾਊਸ ਮੁਕਾਬਲਿਆਂ ਵਿਚ ਪਹਿਲੀ ਪੁਜੀਸ਼ਨ ਸੁਭਾਸ਼ ਚੰਦਰ ਬੋਸ ਅਤੇ ਦੂਸਰੀ ਪੁਜੀਸ਼ਨ ਸ਼ਹੀਦ ਭਗਤ ਸਿੰਘ ਅਤੇ ਤੀਸਰੀ ਪੁਜੀਸ਼ਨ ਸ਼ਹੀਦ ਊਧਮ ਸਿੰਘ ਨੇ ਪ੍ਰਾਪਤ ਕੀਤੀ | ਸਕੂਲ ਦੇ ਡੀ.ਪੀ.ਈ ਮਨਪ੍ਰੀਤ ਸਿੰਘ ਵਲੋਂ ਸਮੂਹ ਖੇਡ ਮੁਕਾਬਲਿਆਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਅਤੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਗਿਆ | ਖੇਡ ਸਮਾਗਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਬੱਚਿਆਂ ਨੂੰ ਸਿਰਫ਼ ਖੇਡਾਂ ਤੱਕ ਹੀ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਵਿਚ ਅਨੁਸ਼ਾਸਨ, ਟੀਮਵਰਕ ਅਤੇ ਆਤਮ ਵਿਸ਼ਵਾਸ ਪੈਦਾ ਕਰਨਾ ਵੀ ਹੈ | ਸਾਡੇ ਬਹੁਤ ਸਾਰੇ ਵਿਦਿਆਰਥੀਆਂ ਨੇ ਜ਼ਿਲ੍ਹਾ ਅਤੇ ਸਟੇਟ ਪੱਧਰ 'ਤੇ ਕਾਮਯਾਬੀ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਦੌਰਾਨ ਸਕੂਲ ਮੁਖੀ ਨੇ ਸਪੋਰਟਸ ਮੀਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ, ਇਹ ਸਮਾਗਮ ਸਾਡੇ ਬੱਚਿਆਂ ਦੀਆਂ ਲੁਕੀਆਂ ਖੇਡ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਦਾ ਹੈ | ਅਸੀਂ ਹਮੇਸ਼ਾ ਕੋਸ਼ਿਸ਼ ਕਰਦੇ ਹਾਂ ਕਿ ਹਰ ਵਿਦਿਆਰਥੀ ਨੂੰ ਆਪਣੇ ਪ੍ਰੀਤਿਭਾ ਨੂੰ ਨਿਖਾਰਨ ਦਾ ਪੂਰਾ ਮੌਕਾ ਮਿਲੇ | ਸਕੂਲ ਦਾ ਸਾਰਾ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਸਲਾਤਪੁਰਾ ਹਮੇਸ਼ਾ ਬੱਚਿਆਂ ਦੇ ਹਿੱਤ ਵਿੱਚ ਕੰਮ ਕਰਦੀ ਹੈ | ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀਆਂ ਦੇ ਮਾਪੇ ਅਤੇ ਸਕੂਲ ਮੈਨੇਜਮੈਂਟ ਕਮੇਟੀ ਹਾਜ਼ਰ ਰਹੀ ਅਤੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਬੱਲ੍ਹੋ ਨੇ ਬਚਾਇਆ 20 ਪ੍ਰਤੀਸ਼ਤ ਸਰਕਾਰੀ ਪੈਸਾ <br/> ਅਗਲੀ ਖ਼ਬਰ ਸਿੱਖਿਆ ਦਾਇਕ ਤੇ ਮੰਨੋਰਜਨ ਭਰਪੂਰ 6 ਰੋਜ਼ਾ ਵਿੱਦਿਅਕ ਯਾਤਰਾ ਕੀਤੀ
Ad Position 24