23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰਦੁਆਰਾ ਪਾਤਿਸ਼ਾਹੀ ਸੱਤਵੀਂ ਲਈ 21 ਮੈਂਬਰੀ ਪ੍ਰਬੰਧਕ ਕਮੇਟੀ ਦੀ ਚੋਣ

Ad Position 21
No active advertisement
ਅਜੀਤ ਡੈਸਕ 25-11-2025
ਲਹਿਰਾ ਮੁਹੱਬਤ, 24 ਨਵੰਬਰ (ਚਰਨਜੀਤ ਸਿੰਘ)- ਸਥਾਨਕ ਗੁਰਦੁਆਰਾ ਪਾਤਸ਼ਾਹੀ ਸੱਤਵੀਂ ਲਈ ਕਮੇਟੀ ਦੀ ਚੋਣ ਹਰਬੰਸ ਸਿੰਘ, ਪ੍ਰਤਾਪ ਸਿੰਘ, ਹਰਚੇਤ ਸਿੰਘ ਤੇ ਲਾਭ ਸਿੰਘ ਦੀ ਸਰਪ੍ਰਸਤੀ ਹੇਠ ਕੀਤੀ ਗਈ | ਇਸ ਦੌਰਾਨ ਸਾਬਕਾ ਪ੍ਰਧਾਨ ਅਮਰੀਕ ਸਿੰਘ ਨੇ ਪੁਰਾਣੀ 11 ਮੈਂਬਰੀ ਕਮੇਟੀ ਨੂੰ ਭੰਗ ਕਰਕੇ ਨਵੀਂ 21 ਮੈਂਬਰੀ ਕਮੇਟੀ ਦੀ ਚੋਣ ਦਾ ਪ੍ਰਸਤਾਵ ਰੱਖਿਆ | ਉਪਰੰਤ ਸਰਬਸੰਮਤੀ ਨਾਲ ਜਗਜੀਤ ਸਿੰਘ ਨੂੰ ਪ੍ਰਧਾਨ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਅਮਰੀਕ ਸਿੰਘ ਸੀਨੀਅਰ ਮੀਤ ਪ੍ਰਧਾਨ, ਲਛਮਣ ਸਿੰਘ ਸਕੱਤਰ, ਪਰਗਟ ਸਿੰਘ ਸਹਾਇਕ ਸਕੱਤਰ, ਅਜੀਤ ਸਿੰਘ ਖ਼ਜ਼ਾਨਚੀ, ਬਲਵੀਰ ਸਿੰਘ ਸਹਾਇਕ ਖ਼ਜ਼ਾਨਚੀ, ਚਰਨਜੀਤ ਸਿੰਘ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ | ਇਸ ਤੋਂ ਇਲਾਵਾ ਬਲਦੇਵ ਸਿੰਘ (ਸਾਬਕਾ ਕੌਂਸਲਰ), ਹਰਮੇਲ ਸਿੰਘ ਮੇਲਾ, ਕੁਲਵਿੰਦਰ ਸਿੰਘ, ਗੁਰਜੰਟ ਸਿੰਘ ਜੰਟੀ, ਸੇਵਕ ਸਿੰਘ, ਰਾਮ ਸਿੰਘ, ਨੈਬ ਸਿੰਘ, ਗੁਰਭਗਤ ਸਿੰਘ, ਗੁਰਚਰਨ ਸਿੰਘ, ਮਨਦੀਪ ਸਿੰਘ, ਲਖਵਿੰਦਰ ਸਿੰਘ, ਮਾਲਵਿੰਦਰ ਸਿੰਘ, ਗੁਰਮੀਤ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ | ਇਸ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਇਹ ਕਮੇਟੀ 2 ਸਾਲ ਲਈ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗੀ | ਕਮੇਟੀ ਮੈਂਬਰਾਂ ਨੇ ਅਹਿਦ ਕੀਤਾ ਕਿ ਉਹ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਅÏਰਤ ਨੂੰ ਸੱਟਾਂ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਚਾਰ ਰੋਜ਼ਾ ਸ਼ਬਦ ਗੁਰੂ ਪ੍ਰਚਾਰ ਸਮਾਗਮ 27 ਤੋਂ
Ad Position 24