ਬੁਢਲਾਡਾ 24 ਨਵੰਬਰ (ਮਨਚੰਦਾ)- ਸਟੇਟ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂਆਂ ਦਾ ਸਕੂਲ ਪਹੁੰਚਣ 'ਤੇ ਪ੍ਰਬੰਧਕ ਕਮੇਟੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਕੋਚ ਅਰਸ਼ਦੀਪ ਸਿੰਘ ਗਿੱਲ ਨੇ ਦੱਸਿਆ ਕਿ ਕਿੱਕ ਬਾਕਸਿੰਗ ਵਿਚ ਸਕੂਲ ਦੇ ਖਿਡਾਰੀਆਂ ਦਾ ਚੰਗਾ ਪ੍ਰਦਰਸ਼ਨ ਰਿਹਾ ਅਤੇ ਵੱਖ-ਵੱਖ ਮੁਕਾਬਲਿਆਂ 'ਚ 4 ਤਗਮੇ ਹਾਸਲ ਕੀਤੇ | ਸਕੂਲ ਚੇਅਰਮੈਨ ਭਾਰਤ ਭੂਸ਼ਨ ਸਰਾਫ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ 'ਚ ਵੀ ਮੱਲਾਂ ਮਾਰ ਰਹੇ ਹਨ | ਇਸ ਮੌਕੇ ਪਿ੍ੰਸੀਪਲ ਓਮੇਸ਼ ਗਰਗ, ਸਤੀਸ਼ ਸਿੰਗਲਾ, ਖੇਡ ਵਿਭਾਗ ਦੇ ਮੁਖੀ ਅਮਨਦੀਪ ਸਿੰਘ ਸਿੱਧੂ ਆਦਿ ਹਾਜ਼ਰ ਸਨ |