23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਆਪਣੇ ਬਲਬੂਤੇ 'ਤੇ ਲੜੇਗੀ- ਆਹਲੂਵਾਲੀਆ

Ad Position 21
No active advertisement
ਅਜੀਤ ਡੈਸਕ 25-11-2025
ਮਾਨਸਾ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ ਆਪਣੇ ਬਲਬੂਤੇ 'ਤੇ ਲੜੇਗੀ | ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਐੱਫ. ਸੀ. ਆਈ. ਸਲਾਹਕਾਰ ਕਮੇਟੀ ਮੱਧ ਪ੍ਰਦੇਸ਼ ਸੁਰਿੰਦਰਪਾਲ ਸਿੰਘ ਆਹਲੂਵਾਲੀਆ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ | ਉਹ 'ਅਜੀਤ' ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਤੇ ਪੰਜਾਬ ਮਾਮਲਿਆਂ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਦੇ ਨਿਰਦੇਸ਼ਾਂ 'ਤੇ ਪਾਰਟੀ ਕਾਰਕੁਨ ਬੂਥ ਪੱਧਰ ਤੱਕ ਸਰਗਰਮ ਹਨ ਤੇ ਅਗਲੇ ਦਿਨਾਂ 'ਚ ਹਰ ਸ਼ਹਿਰ ਤੇ ਪਿੰਡ 'ਚ ਭਾਜਪਾ ਦੀਆਂ ਇਕਾਈਆਂ ਕਾਇਮ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਪੰਜਾਬ ਦੀ 'ਆਪ' ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਿਆ | ਸ: ਆਹਲੂਵਾਲੀਆ ਨੇ ਕਿਹਾ ਕਿ ਜਿੱਥੇ ਰਾਜ ਦੇ ਲੋਕ ਅਕਾਲੀ, ਕਾਂਗਰਸ ਦੀਆਂ ਨੀਤੀਆਂ ਤੋਂ ਨਾਰਾਜ਼ ਹਨ ਉੱਥੇ 'ਆਪ' ਨੇ ਵੀ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਨਾ ਕਰ ਕੇ ਲੋਕ ਧੋ੍ਰਹ ਕੀਤਾ ਹੈ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਅਗਲੇ ਦਿਨਾਂ 'ਚ ਕੇਂਦਰ ਸਰਕਾਰ ਪੰਜਾਬ ਦੇ ਹਿੱਤਾਂ ਦੀ ਪੂਰਤੀ ਲਈ ਵੱਡੇ ਕਦਮ ਉਠਾਵੇਗੀ | ਫ਼ਿਲਮ ਅਦਾਕਾਰ ਧਰਮਿੰਦਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਸ: ਆਹਲੂਵਾਲੀਆ ਨੇ ਕਿਹਾ ਕਿ ਉਹ ਚੰਗੇ ਅਦਾਕਾਰ ਹੋਣ ਦੇ ਨਾਲ ਹੀ ਵਿਲੱਖਣ ਇਨਸਾਨ ਸਨ, ਦੀ ਮੌਤ ਨਾਲ ਫ਼ਿਲਮ ਜਗਤ ਨੂੰ ਵੱਡਾ ਘਾਟਾ ਪਿਆ ਹੈ | ਇਸ ਮੌਕੇ ਸੀਨੀਅਰ ਐਡਵੋਕੇਟ ਬਲਵੰਤ ਭਾਟੀਆ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਪਿੱਥੋ ਵਲੋਂ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸਟੇਟ ਜੇਤੂ ਕਬੱਡੀ ਟੀਮ ਦੀਆਂ ਖਿਡਾਰਨਾਂ ਦਾ ਰੇਂਜਰ ਸਾਈਕਲਾਂ ਨਾਲ ਸਨਮਾਨ
Ad Position 24