23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਹਰਿਗੋਬਿੰਦ ਸਕੂਲ ਪਿੱਥੋ ਵਲੋਂ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 25-11-2025
ਰਾਮਪੁਰਾ ਫੂਲ, 24 ਨਵੰਬਰ (ਹੇਮੰਤ ਕੁਮਾਰ ਸ਼ਰਮਾ)- ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ 'ਤੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਿੱਥੋ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਫੂਲ ਟਾਊਨ ਵਿਖੇ ਸਥਿਤ ਸ਼੍ਰੀ ਅਕਾਲਗੜ੍ਹ ਸਾਹਿਬ ਗੁਰਦੁਆਰਾ ਵਿਖੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਅਰਪਿਤ ਕੀਤੀ | ਸਮਾਗਮ ਦਰਾਨ ਸਕੂਲ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ, ਪਲਵਿੰਦਰ ਕੌਰ, ਅਰਪਨਜੋਤ ਕੌਰ ਤੇ ਗੁਰਨੂਰ ਕੌਰ ਨੇ ਰੂਹਾਨੀ ਸ਼ਬਦ ਕੀਰਤਨ ਦੀ ਸੁੰਦਰ ਪੇਸ਼ਕਾਰੀ ਕਰਕੇ ਸੰਗਤ ਦੇ ਮਨਾਂ ਨੂੰ ਭਗਤੀ ਅਤੇ ਸ਼ਾਂਤੀ ਨਾਲ ਭਰ ਦਿੱਤਾ | ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਕੁਰਬਾਨੀ ਤੇ ਉਪਦੇਸ਼ਾਂ ਨੂੰ ਯਾਦ ਕਰਦਿਆਂ ਭਾਵਪੂਰਣ ਸ਼ਰਧਾਂਜਲੀ ਭੇਟ ਕੀਤੀ¢ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਰਤਨ ਵਿਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਸਨਮਾਨ ਪੱਤਰ ਭੇਟ ਕਰਕੇ ਹÏਸਲਾ ਅਫ਼ਜ਼ਾਈ ਕੀਤੀ¢ ਇਸ ਮÏਕੇ ਸਕੂਲ ਦੀ ਪਿ੍ੰਸੀਪਲ ਪਰਵਿੰਦਰ ਕੌਰ ਤੇ ਚੇਅਰਮੈਨ ਪਰਮਜੀਤ ਕੌਰ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਵਿੱਚ ਨੈਤਿਕ ਮੁੱਲਾਂ ਤੇ ਸੱਭਿਆਚਾਰਕ ਜਾਗਰੂਕਤਾ ਨੂੰ ਮਜ਼ਬੂਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਨਿਰਮਲ ਬਟੜਿਆਣਾ ਪੰਜਵੀਂ ਵਾਰ ਤਹਿਸੀਲ ਸਕੱਤਰ ਬਣੇ ਅਗਲੀ ਖ਼ਬਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਆਪਣੇ ਬਲਬੂਤੇ 'ਤੇ ਲੜੇਗੀ- ਆਹਲੂਵਾਲੀਆ
Ad Position 24