30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਨਰੇਗਾ ਸਕੀਮ ਬਦਲਣ ਦੇ ਵਿਰੋਧ 'ਚ ਕਾਂਗਰਸ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ <br/>

Ad Position 21
No active advertisement
ਅਜੀਤ ਡੈਸਕ 22-12-2025

ਬਠਿੰਡਾ, 21 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੇਂਦਰ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਕਾਨੂੰਨ (ਮਨਰੇਗਾ) ਨੂੰ ਬਦਲਣ ਦੇ ਵਿਰੋਧ ਵਜੋਂ ਕਾਂਗਰਸ ਪਾਰਟੀ ਵਲੋਂ ਅੱਜ ਸਥਾਨਕ ਰੇਲਵੇ ਸਟੇਸ਼ਨ ਕੋਲ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਨਾਅਰੇਬਾਜ਼ੀ ਕਰਕੇ ਮਨਰੇਗਾ ਨੂੰ ਖ਼ਤਮ ਕਰਨ ਦਾ ਦੋਸ਼ ਲਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਐਡਵੋਕੇਟ ਰਾਜਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਅਤੇ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਲਈ 14 ਤਾਰੀਖ਼ ਨੂੰ ਸੰਸਦ ਭਵਨ 'ਚ ਬਿੱਲ ਲਿਆਂਦਾ ਅਤੇ 16 ਤਾਰੀਖ਼ ਨੂੰ ਇਸ ਬਿੱਲ 'ਤੇ ਬਹਿਸ ਰੱਖੀ ਪਰ ਕਿਸੇ ਵੀ ਤਰ੍ਹਾਂ ਨਾਲ ਇਸ ਬਹਿਸ ਨੂੰ ਸਿਰੇ ਲਾਉਣ ਦੇ ਯਤਨ ਨਹੀਂ ਕੀਤੇ, ਜਿਸ ਤੋਂ ਕੇਂਦਰ ਦੀ ਮੋਦੀ ਸਰਕਾਰ ਦਾ ਮਹਾਤਮਾ ਗਾਂਧੀ ਦੇ ਨਾਮ ਨੂੰ ਹਟਾਉਣ ਅਤੇ ਮਜ਼ਦੂਰਾਂ ਦਾ ਰੁਜ਼ਗਾਰ ਖੋਹਣ ਦੀ ਸੋਚ ਸਾਹਮਣੇ ਆਉਂਦੀ ਹੈ¢ ਉਨ੍ਹਾਂ ਦੋਸ਼ ਲਾਇਆ ਕਿ ਜਿੱਥੇ ਪਹਿਲਾਂ ਇਸ ਸਕੀਮ ਤਹਿਤ 90 ਅਤੇ 10 ਫ਼ੀਸਦੀ ਕੇਂਦਰ ਤੇ ਸੂਬਾ ਸਰਕਾਰਾਂ ਦਾ ਹਿੱਸਾ ਸੀ, ਉਹ ਹੁਣ 60/40 ਦੀ ਰੇਸ਼ੋ ਕਰਕੇ ਸੂਬਿਆਂ 'ਤੇ ਹੋਰ ਬੋਝ ਪਾਇਆ ਜਾ ਰਿਹਾ ਹੈ, ਜੋ ਨਿੰਦਣਯੋਗ ਹੈ¢ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿੱਥੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ, ਉੱਥੇ ਹੀ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਦੀ ਬਜਾਏ ਰੁਜ਼ਗਾਰ ਖੋਹਣ ਦੇ ਤਰੀਕੇ ਵਰਤੇ ਜਾ ਰਹੇ ਹਨ, ਜੋ ਬਰਦਾਸ਼ਤ ਯੋਗ ਨਹੀਂ | ਇਸ ਮੌਕੇ ਸਮੁੱਚੀ ਕਾਂਗਰਸ ਲੀਡਰਸ਼ਿਪ ਵਲੋਂ ਮਤਾ ਪਾਸ ਕਰਦੇ ਹੋਏ ਇਸ ਬਿੱਲ ਨੂੰ ਰੱਦ ਕਰਨ ਅਤੇ ਮਜ਼ਦੂਰਾਂ ਨੂੰ ਪੂਰਨ ਰੁਜ਼ਗਾਰ ਦੀ ਗਰੰਟੀ ਦੇਣ ਦਾ ਕਾਨੂੰਨ ਲਿਆਉਣ ਦੀ ਮੰਗ ਕੀਤੀ ਗਈ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈੱਡ ਪੰਜਾਬ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਕਿਰਨਜੀਤ ਸਿੰਘ ਗਹਿਰੀ, ਬਲਜਿੰਦਰ ਸਿੰਘ ਠੇਕੇਦਾਰ, ਬਲਵੰਤ ਰਾਏ ਨਾਥ, ਮਾਸਟਰ ਨੱਥੂ ਰਾਮ, ਪ੍ਰਕਾਸ਼ ਚੰਦ, ਅਵਤਾਰ ਸਿੰਘ ਗੋਨਿਆਣਾ, ਹਰਪਾਲ ਬਾਜਵਾ, ਜੱਸ ਬੱਜੋਆਣਾ, ਹਰਵਿੰਦਰ ਲੱਡੂ ਬਲਾਕ ਪ੍ਰਧਾਨ, ਮਾਧੋ ਰਾਮ ਸ਼ਰਮਾ ਬਲਾਕ ਪ੍ਰਧਾਨ, ਕਰਤਾਰ ਸਿੰਘ, ਹਰਮਨ ਕੋਟਫੱਤਾ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦਾ ਬੀ.ਕਾਮ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸਰਵਹਿੱਤਕਾਰੀ ਪੁਸਤਕ ਮੇਲੇ ਦੌਰਾਨ ਵਪਾਰ ਮੰਡਲ ਤੇ ਰਾਜਨੀਤਿਕ ਆਗੂਆਂ ਨੇ ਕੀਤੀ ਵਿਸ਼ੇਸ਼ ਸ਼ਮੂਲੀਅਤ <br/>
Ad Position 24