30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਸਵਾਰ ਪੁਲਿਸ ਮੁਲਾਜ਼ਮ ਦੀ ਮੌਤ

Ad Position 21
No active advertisement
ਅਜੀਤ ਡੈਸਕ 22-12-2025
ਬਠਿੰਡਾ, 21 ਦਸੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਮੁਲਤਾਨੀਆ ਰੋਡ ਭਗਵਤੀ ਕਾਲੋਨੀ ਦੇ ਗੇਟ ਨੰਬਰ 2 ਨੇੜੇ ਰਾਤ ਦੇ ਸਮੇਂ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਸਵਾਰ ਪੁਲਿਸ ਮੁਲਾਜ਼ਮ ਬੇਅੰਤ ਸਿੰਘ ਬੁਰੀ ਤਰ•ਾਂ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਸੂਚਨਾ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਦਫ਼ਤਰ 'ਚ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਸੰਦੀਪ ਗੋਇਲ ਐਂਬੂਲੈਂਸ ਸਮੇਤ ਘਟਨਾ ਸਥਾਨ ਮੌਕੇ 'ਤੇ ਪਹੁੰਚੇ, ਜਿਨ•ਾਂ ਨੇ ਤੁਰੰਤ ਐਕਟਿਵਾ ਸਵਾਰ ਜ਼ਖ਼ਮੀ ਨੂੰ ਚੁੱਕਕੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ, ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਉਸ ਨੰੂ ਮਿ੍ਤਕ ਐਲਾਨ ਦਿੱਤਾ | ਸਹਾਰਾ ਦੇ ਵਰਕਰ ਸੰਦੀਪ ਗੋਇਲ ਨੇ ਦੱਸਿਆ ਕਿ ਮਿ੍ਤਕ ਪੁਲਿਸ ਮੁਲਾਜ਼ਮ ਬੇਅੰਤ ਸਿੰਘ (37) ਵਾਸੀ ਬੀੜ ਰੋਡ, ਗਲੀ ਨੰਬਰ 10, ਬਠਿੰਡਾ ਆਪਣੀ ਡਿਊਟੀ ਖ਼ਤਮ ਹੋਣ ਮਗਰੋਂ ਸਕੂਟਰੀ 'ਤੇ ਸਵਾਰ ਹੋਕੇ ਵਾਪਿਸ ਘਰ ਜਾ ਰਿਹਾ ਸੀ, ਕਿ ਹਾਦਸੇ ਦਾ ਸ਼ਿਕਾਰ ਹੋ ਗਿਆ | ਮਿ੍ਤਕ ਪੁਲਿਸ ਮੁਲਾਜ਼ਮ ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਸਰਾਂ ਨਾਲ ਗੰਨਮੈਨ ਵਜੋਂ ਪਿਛਲੇ 4 ਸਾਲਾਂ ਤੋਂ ਡਿਊਟੀ ਨਿਭਾਅ ਰਿਹਾ ਸੀ |

Ad Position 22
No active advertisement
ਪਿਛਲੀ ਖ਼ਬਰ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਕਰਵਾਏ <br/> ਅਗਲੀ ਖ਼ਬਰ ਸਾਲਾਨਾ ਰੰਗਾਰੰਗ ਪ੍ਰੋਗਰਾਮ 'ਵਿੰਟਰ ਕਾਰਨੀਵਲ-2025' ਕਰਵਾਇਆ <br/>
Ad Position 24