30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਐੱਸ.ਐੱਮ.ਓ. ਵਲੋਂ ਸਿਹਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਡਾਇਰੈਕਟਰ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 22-12-2025
ਤਲਵੰਡੀ ਸਾਬੋ, 21 ਦਸੰਬਰ (ਰਣਜੀਤ ਸਿੰਘ ਰਾਜੂ)-ਸ਼ਹੀਦ ਬਾਬਾ ਦੀਪ ਸਿੰਘ ਸਬ ਡਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਦੇ ਐੱਸ.ਐੱਮ.ਓ. ਡਾ.ਰਵੀ ਕਾਂਤ ਗੁਪਤਾ ਵਲੋਂ ਪੰਜਾਬ ਸਿਹਤ ਕਾਰਪੋਰੇਸ਼ਨ ਦੇ ਪਦ ਉੱਨਤ ਹੋ ਕੇ ਨਵੇਂ ਬਣੇ ਡਾਇਰੈਕਟਰ ਡਾ. ਸੁਨੀਲ ਬਾਂਸਲ ਨਾਲ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਜਿੱਥੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ ਉੱਥੇ ਸਿਵਲ ਹਸਪਤਾਲ ਨਾਲ ਸਬੰਧਿਤ ਕਈ ਅਹਿਮ ਮਸਲਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ | ਹਸਪਤਾਲ ਪ੍ਰਬੰਧਕਾਂ ਵਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਐੱਸ.ਐੱਮ.ਓ. ਨੇ ਸਬ ਡਵੀਜ਼ਨਲ ਹਸਪਤਾਲ 'ਚ ਪਿਛਲੇ ਸਮਿਆਂ 'ਚ ਕੀਤੇ ਸੁਧਾਰਾਂ ਅਤੇ ਮਰੀਜ਼ਾਂ ਦੀਆਂ ਸੁਵਿਧਾਵਾਂ ਲਈ ਕੀਤੇ ਕਾਰਜਾਂ ਤੋਂ ਡਾਇਰੈਕਟਰ ਨੂੰ ਜਾਣੂੰ ਕਰਵਾਇਆ | ਉੱਧਰ ਮੁਲਾਕਾਤ ਸਬੰਧੀ ਐੱਸ.ਐੱਮ.ਓ. ਡਾ.ਰਵੀਕਾਂਤ ਨੇ ਦੱਸਿਆ ਕਿ ਡਾਇਰੈਕਟਰ ਸਾਹਿਬ ਦੇ ਸਾਹਮਣੇ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਲਈ ਲੋੜੀਂਦੇ ਸਮਾਨ, ਸਟਾਫ਼ ਅਤੇ ਇਮਾਰਤ ਦੇ ਲਈ ਸਹਿਯੋਗ ਦੀ ਮੰਗ ਕੀਤੀ ਗਈ ਜਿਸ ਤੇ ਡਾਇਰੈਕਟਰ ਡਾ. ਸੁਨੀਲ ਬਾਂਸਲ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਉਠਾਈਆਂ ਮੰਗਾਂ ਨਾਲ ਪੂਰਨ ਸਹਿਮਤ ਹਨ ਅਤੇ ਹਰ ਸੰਭਵ ਕੋਸ਼ਿਸ਼ ਕਰਕੇ ਮੰਗਾਂ ਦੀ ਪੂਰਤੀ ਵੱਲ ਧਿਆਨ ਦੇ ਕੇ ਉਨ੍ਹਾਂ ਨੂੰ ਜਲਦ ਪੂਰਾ ਕਰਵਾਉਣਗੇ | ਐੱਸ.ਐੱਮ.ਓ. ਮੁਤਾਬਿਕ ਉਹ ਤਲਵੰਡੀ ਸਾਬੋ ਬਲਾਕ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ ਅਤੇ ਸਿਹਤ ਖੇਤਰ 'ਚ ਹੋਰ ਸੁਵਿਧਾਵਾਂ ਪ੍ਰਦਾਨ ਕਰਨ ਵਾਸਤੇ ਸੰਭਵ ਸਹਿਯੋਗ ਦੇਣ ਲਈ ਵੀ ਤਿਆਰ ਹਨ |

Ad Position 22
No active advertisement
ਪਿਛਲੀ ਖ਼ਬਰ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਵਿਖੇ ਅਲੂਮਨੀ ਮੀਟ 2025 ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਕਾਲਾ ਮਹਿਰਾਜ ਵਿਖੇ ਗੁਲਦਸਤਾ ਮੈਗਜ਼ੀਨ ਰਿਲੀਜ਼ <br/>
Ad Position 24