ਰਾਮਪੁਰਾ ਫੂਲ, 21 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਵਿਚ ਸਾਬਕਾ ਵਿਦਿਆਰਥੀਆਂ ਦਾ ਦੁਬਾਰਾ ਮਿਲਣ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਵੱਖ-ਵੱਖ ਸੈਸ਼ਨਾਂ ਦੇ ਪੁਰਾਣੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ¢ ਪ੍ਰੋਗਰਾਮ ਦੀ ਸ਼ੁਰੂਆਤ ਜੋਤ ਜਗਾ ਕੇ ਕੀਤੀ¢ ਸਕੂਲ ਦੇ ਮੌਜੂਦਾ ਵਿਦਿਆਰਥੀਆਂ ਨੇ ਪ੍ਰਮਾਤਮਾ ਦਾ ਨਾਮ ਲੈਂਦੇ ਹੋਏ ਸ਼ਬਦ ਪੇਸ਼ ਕੀਤਾ¢ ਪੁਰਾਣੇ ਵਿਦਿਆਰਥੀਆਂ ਦੇ ਸਵਾਗਤ ਲਈ ਸਕੂਲ ਦੇ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਤੇ ਡਾਂਸ ਪੇਸ਼ ਕੀਤਾ ਗਿਆ¢ ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਸਾਬਕਾ ਵਿਦਿਆਰਥੀਆਂ ਦੇ ਇਸ ਪੁਨਰ ਮਿਲਣ ਨੂੰ ਯਾਦਗਾਰ ਬਣਾਉਣ ਲਈ ਵੱਖ-ਵੱਖ ਪ੍ਰਕਾਰ ਦੀਆਂ ਮਨੋਰੰਜਕ ਖੇਡਾਂ ਦਾ ਪ੍ਰਬੰਧ ਕੀਤਾ ਗਿਆ¢ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਭਾਗ ਲਿਆ¢ ਸਕੂਲ ਦੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਤੇ ਪਿ੍ੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ਼ ਨੇ ਸਾਬਕਾ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੇ ਹਰ ਸਾਲ ਸਕੂਲ ਵਿੱਚ ਇਸੇ ਤਰ੍ਹਾਂ ਦਾ ਪ੍ਰੋਗਰਾਮ ਕਰਵਾਉਣ ਦਾ ਵਾਅਦਾ ਕੀਤਾ¢ ਸਾਬਕਾ ਵਿਦਿਆਰਥੀਆਂ ਨੇ ਆਪਣੇ ਇਸ ਮਾਣਮੱਤੇ ਸਕੂਲ ਦੀ ਰੱਜ ਕੇ ਪ੍ਰਸੰਸਾ ਕੀਤੀ¢ ਸਕੂਲ ਦੇ ਪਿ੍ੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ਼ ਨੇ ਆਪਣੇ ਪੁਰਾਣੇ ਵਿਦਿਆਰਥੀਆਂ ਲਈ ਖਾਣਾ ਖਾਣ ਤੋਂ ਪਹਿਲਾਂ ਇਕ ਸਪੈਸ਼ਲ ਪਰੇਅਰ ਕੀਤੀ¢ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕੋਆਰਡੀਨੇਟਰ ਮੈਡਮ ਪ੍ਰੇਮ ਲਤਾ ਤੇ ਮੈਡਮ ਅੰਜੂ ਬਾਲਾ ਨੇ ਯੋਗ ਅਗਵਾਈ ਕੀਤੀ¢ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਜ਼ੇਵੀਅਰਜ ਸਪਿਰਿਟ ਨੂੰ ਕਾਇਮ ਰੱਖਣ ਲਈ ਇੱਕ ਦੂਜੇ ਨਾਲ ਵਾਅਦਾ ਕੀਤਾ¢