ਭਗਤਾ ਭਾਈਕਾ, 21 ਦਸੰਬਰ (ਸੁਖਪਾਲ ਸਿੰਘ ਸੋਨੀ)-ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿਚ 'ਦੀ ਕੋਆਪ੍ਰੇਟਿਵ ਸੁਸਾਇਟੀ' ਪਿੰਡ ਜਲਾਲ ਵਿਖੇ ਤੀਜਾ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵੱਖ-ਵੱਖ ਵਿਅਕਤੀਆਂ ਵਲੋਂ 51 ਯੂਨਿਟ ਖ਼ੂਨਦਾਨ ਕੀਤਾ ਗਿਆ | ਇਹ ਕੈਂਪ ਗੁਪਤਾ ਬਲੱਡ ਬੈਂਕ ਬਠਿੰਡਾ ਵਲੋਂ ਲਗਾਇਆ ਗਿਆ | ਆਪ ਆਗੂ ਬੂਟਾ ਸਿੰਘ ਜਲਾਲ ਆੜ੍ਹਤੀਆਂ ਨੇ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਕਿਹਾ ਕਿ ਖੂਨ ਦਾ ਸਭ ਤੋਂ ਵੱਡਾ ਦਾਨ ਹੈ ਅਤੇ ਖ਼ੂਨਦਾਨ ਕਰਨ ਨਾਲ ਕੀਮਤੀ ਜਾਨ ਮੌਤ ਦੇ ਮੂੰਹ ਜਾਣ ਤੋਂ ਬਚ ਸਕਦੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਘਬਰਾਹਟ ਦੇ ਖ਼ੂਨਦਾਨ ਕਰਨ ਦੀ ਆਦਤ ਪੈਦਾ ਕਰਨੀ ਚਾਹੀਦੀ ਹੈ | ਸੁਸਾਇਟੀ ਦੀ ਪ੍ਰਬੰਧਕ ਕਮੇਟੀ ਗੁਰਜੀਤ ਸਿੰਘ ਪ੍ਰਧਾਨ ਅਤੇ ਗੁਰਜੰਟ ਸਿੰਘ ਮੀਤ ਪ੍ਰਧਾਨ ਨੇ ਸਾਰੇ ਖ਼ੂਨਦਾਨੀਆਂ, ਨਗਰ ਦੇ ਪਤਵੰਤੇ ਸੱਜਣਾਂ ਜਿਨ੍ਹਾਂ ਨੇ ਇਸ ਨੇਕ ਕਾਰਜ ਵਿਚ ਸ਼ਿਰਕਤ ਕੀਤੀ ਅਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ | ਇਹ ਕੈਂਪ ਦਰਸ਼ਨ ਸਿੰਘ ਮੈਂਬਰ, ਗੁਰਮੀਤ ਸਿੰਘ ਮੈਂਬਰ, ਅਮਰਪਾਲ ਸਿੰਘ ਮੈਂਬਰ, ਲਾਲ ਸਿੰਘ ਮੈਂਬਰ, ਹਰਪ੍ਰੀਤ ਸਿੰਘ ਮੈਂਬਰ, ਗੁਰਸੇਵਕ ਸਿੰਘ ਮੈਂਬਰ, ਰਘਬੀਰ ਸਿੰਘ ਮੈਂਬਰ, ਜਗਜੀਤ ਸਿੰਘ ਮੈਂਬਰ, ਮਨਪ੍ਰੀਤ ਸਿੰਘ ਸੈਕਟਰੀ, ਰਾਜਦੀਪ ਸਿੰਘ ਸੇਲਜ਼ਮੈਨ, ਅੰਮਿ੍ਤਪਾਲ ਸਿੰਘ, ਬਾਬੂ ਸਿੰਘ, ਸਰਪੰਚ ਸ਼ਿੰਦਰਪਾਲ ਸਿੰਘ ਅਤੇ ਮੈਂਬਰ ਸਾਹਿਬਾਨ ਅਤੇ ਬੂਟਾ ਸਿੰਘ ਆੜ੍ਹਤੀਆ ਦੇ ਵਿਸ਼ੇਸ਼ ਉਪਰਾਲੇ ਸਦਕਾ ਲਗਾਇਆ ਗਿਆ |