29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਹਿਮਾ ਸਰਜਾ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-12-2025
ਮਹਿਮਾ ਸਰਜਾ, 21 ਦਸੰਬਰ (ਬਲਦੇਵ ਸੰਧੂ)- ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਿਖੇ ਮਾਪੇ ਅਧਿਆਪਕ ਮਿਲਣੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ¢ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਾਂਝੀ ਕੀਤੀ ਗਈ, ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ, ਸਰਕਾਰੀ ਸਕੂਲਾਂ ਦੇ ਬਿਹਤਰੀਨ ਬੁਨਿਆਦੀ ਢਾਂਚੇ, ਵੱਖ-ਵੱਖ ਲੈਬਾਂ, ਵਜ਼ੀਫ਼ਿਆਂ, ਛੁੱਟੀਆਂ ਦÏਰਾਨ ਬੱਚਿਆਂ ਨੂੰ ਦਿੱਤੇ ਗਏ ਘਰ ਦੇ ਕੰਮ ਬਾਰੇ ਦੱਸਿਆ ਗਿਆ¢ ਇਸ ਮÏਕੇ ਬੱਚਿਆਂ ਦੇ ਮਾਪਿਆਂ ਅਤੇ ਪਹੁੰਚੇ ਹੋਏ ਸਮੂਹ ਪਤਵੰਤਿਆਂ ਨੂੰ ਵਿਦਿਆਰਥੀਆਂ ਦੀ ਸਕੂਲ ਵਿਚ ਰੋਜ਼ਾਨਾ ਹਾਜ਼ਰੀ ਯਕੀਨੀ ਬਣਾਉਣ ਅਤੇ ਦਾਖ਼ਲਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਦਾਖ਼ਲੇ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ¢ ਇਸ ਮੌਕੇ ਮਾਪੇ ਦੇ ਵਿਚ ਭਾਰੀ ਉਤਸ਼ਾਹ ਜਿੱਥੇ ਸਰਕਾਰ ਦੁਆਰਾ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਸਬੰਧੀ ਵਿਚਾਰ ਚਰਚਾ ਹੋਈ¢ ਇਸ ਮੌਕੇ ਬਾਰ੍ਹਵੀਂ ਕਲਾਸ (ਨਾਨ ਮੈਡੀਕਲ) ਦੇ ਵਿਦਿਆਰਥੀ ਗਗਨਪ੍ਰੀਤ ਸਿੰਘ, ਛੇਵੀਂ ਕਲਾਸ ਦੇ ਸੁਖਜਿੰਦਰ ਸਿੰਘ, ਸੱਤਵੀਂ ਕਲਾਸ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਦੀ ਸਕੂਲ ਵਿਚ 100 ਫ਼ੀਸਦੀ ਹਾਜ਼ਰੀ ਹੋਣ 'ਤੇ ਸਨਮਾਨਿਤ ਕੀਤਾ ਗਿਆ¢ ਲੈਕਚਰਾਰ ਰਜਨੀ ਗੁਪਤਾ ਅਤੇ ਅਧਿਆਪਕ ਨਛੱਤਰ ਸਿੰਘ ਵਿਰਕ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਵਿਚਾਰ ਸਾਂਝੇ ਕੀਤੇ¢ ਇਸ ਮੌਕੇ ਪਹੁੰਚੇ ਮਾਪਿਆਂ ਤੇ ਪਤਵੰਤੇ ਸੱਜਣਾਂ ਅਤੇ ਮੈਨੇਜਮੈਂਟ ਕਮੇਟੀ ਦਾ ਸਕੂਲ ਪਿ੍ੰਸੀਪਲ ਨਿਰਮਲਜੀਤ ਸਿੰਘ ਵਲੋਂ ਧੰਨਵਾਦ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਤਲਵੰਡੀ ਸਾਬੋ 'ਚ ਅੱਖਾਂ ਦਾ ਵਿਸ਼ਾਲ ਜਾਂਚ ਅਤੇ ਆਪੇ੍ਰਸ਼ਨ ਕੈਂਪ ਲਗਾਇਆ <br/> ਅਗਲੀ ਖ਼ਬਰ ਮਾਤਾ ਗੁਜਰ ਕੌਰ, ਸਾਹਿਬਜ਼ਾਦਿਆਂ ਦੀ ਯਾਦ 'ਚ ਜਲਾਲ ਵਿਖੇ ਤੀਜਾ ਖ਼ੂਨਦਾਨ ਕੈਂਪ <br/>
Ad Position 24