31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਹਾਈ ਸਕੂਲ ਰਾਜਗੜ੍ਹ ਵਿਖੇ ਮਾਪੇ- ਅਧਿਆਪਕ ਮਿਲਣੀ ਹੋਈ <br/>

Ad Position 21
No active advertisement
ਅਜੀਤ ਡੈਸਕ 24-12-2025
ਭਗਤਾ ਭਾਈਕਾ, 23 ਦਸੰਬਰ (ਸੁਖਪਾਲ ਸਿੰਘ ਸੋਨੀ)-ਸਕੂਲ ਮੁਖੀ ਮਨਦੀਪਸਿੰਘ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਰਾਜਗੜ੍ਹ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਪਿੰਡ ਦੇ ਸਰਪੰਚ ਦੀਪਕ ਸ਼ਰਮਾ, ਪੰਚਾਇਤ ਮੈਂਬਰ ਸਾਹਿਬਾਨ ਅਤੇ ਹੋਰ ਨਗਰ ਨਿਵਾਸੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਇੰਪਰੂਵਮੈਂਟ ਟਰੱਸਟਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਵੀ ਸਕੂਲ ਦਾ ਦੌਰਾ ਕੀਤਾ | ਉਨ੍ਹਾਂ ਰਾਜਗੜ੍ਹ ਸਕੂਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਸਕੂਲ ਸਕੂਲ ਮੁਖੀ ਅਤੇ ਸਮੁੱਚੇ ਸਟਾਫ਼ ਵਲੋਂ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕੀਤੀ | ਮੀਟਿੰਗ ਦੌਰਾਨ ਸਮੂਹ ਅਧਿਆਪਕਾਂ ਵਲੋਂ ਆਪਣੇ-ਆਪਣੇ ਵਿਸ਼ਿਆਂ ਸਬੰਧੀ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ, ਹਾਜ਼ਰੀ, ਅਨੁਸ਼ਾਸਨ, ਘਰ ਲਈ ਕੰਮ ਅਤੇ ਵਿਹਾਰਕ ਵਿਕਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਮਾਤਾ-ਪਿਤਾ ਨਾਲ ਸਾਂਝੀ ਕੀਤੀ ਗਈ | ਮਾਤਾ-ਪਿਤਾ ਨੇ ਵੀ ਖੁੱਲ੍ਹੇ ਦਿਲ ਨਾਲ ਆਪਣੇ ਸੁਝਾਅ ਅਤੇ ਵਿਚਾਰ ਰੱਖੇ, ਜਿਨ੍ਹਾਂ ਨੂੰ ਸਕੂਲ ਪ੍ਰਬੰਧਨ ਵਲੋਂ ਗੰਭੀਰਤਾ ਨਾਲ ਸੁਣਿਆ ਗਿਆ | ਅਧਿਆਪਕਾਂ ਨੇ ਮਾਤਾ-ਪਿਤਾ ਨੂੰ ਯਕੀਨ ਦਿਵਾਇਆ ਕਿ ਬੱਚਿਆਂ ਦੀ ਬਿਹਤਰ ਸਿੱਖਿਆ ਅਤੇ ਭਵਿੱਖ ਨਿਰਮਾਣ ਲਈ ਸਕੂਲ ਵਲੋਂ ਹਰਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਸਿਮਰਜੀਤ ਕੌਰ, ਰਾਜਦੀਪ ਕੌਰ, ਸ਼ਸ਼ੀ ਕੁਮਾਰ, ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਏਕਤਾ ਰਾਣੀ , ਮਨਪ੍ਰੀਤ ਸਿੰਘ ਅਤੇ ਪਰਦੀਪ ਸਿੰਘ ਸਮੇਤ ਵੱਡੀ ਮਾਪੇ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾ ਭਗਤਾ ਵਿਖੇ ਗਊ ਭਲਾਈ ਲਈ ਵਿਸ਼ੇਸ਼ ਕੈਂਪ ਲਗਾਇਆ <br/> ਅਗਲੀ ਖ਼ਬਰ ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ-2.0 ਸੰਬੰਧੀ ਦਿੱਤੀ ਆਨਲਾਈਨ ਸਿਖਲਾਈ
Ad Position 24