31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਵਿਚ ਮਾਪੇ-ਅਧਿਆਪਕ ਮਿਲਣੀ ਮੌਕੇ ਪ੍ਰਦਰਸ਼ਨੀ ਲਗਾਈ <br/>

Ad Position 21
No active advertisement
ਅਜੀਤ ਡੈਸਕ 24-12-2025
ਭਗਤਾ ਭਾਈਕਾ, 23 ਦਸੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਮਾਪੇ-ਅਧਿਆਪਕ ਮਿਲਣੀ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਅੰਗਰੇਜ਼ੀ, ਵਿਗਿਆਨ ਅਤੇ ਸਮਾਜਿਕ ਸਿੱਖਿਆ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਗਈ, ਜਿਸ ਦੀ ਅਗਵਾਈ ਪਿ੍ੰਸੀਪਲ ਗੁਰਿੰਦਰ ਕੌਰ ਵਲੋਂ ਕੀਤੀ ਗਈ | ਅਧਿਆਪਕ ਮਾਪੇ ਮਿਲਣੀ ਵਿਚ ਮਾਪਿਆਂ ਨੇ ਵੱਡੀ ਗਿਣਤੀ ਵਿਚ ਸਕੂਲ ਪਹੁੰਚਕੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਵਿਸਥਾਰ ਨਾਲ ਜਾਣਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਤਿਆਰ ਕੀਤੇ ਗਏ ਮਾਡਲ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਮਾਪਿਆਂ ਦਾ ਖਾਸ ਧਿਆਨ ਖਿੱਚਿਆ | ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਮਾਡਲ ਅੰਗਰੇਜ਼ੀ ਗਰਾਮਰ ਨਾਲ ਸਬੰਧਿਤ ਬਣਾਏ ਗਏ | ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਆਪਣੀ ਪੇਸ਼ਕਾਰੀ ਨੂੰ ਮਾਡਲ ਬਣਾਕੇ ਪੇਸ਼ ਕੀਤਾ | ਇਸ ਪ੍ਰਜ਼ੈਂਟੇਸ਼ਨ ਦੀ ਰਹਿਨੁਮਾਈ ਅੰਗਰੇਜ਼ੀ ਅਧਿਆਪਿਕਾਵਾਂ ਅਮਨਦੀਪ ਕੌਰ, ਰਵਿੰਦਰ ਕੌਰ ਅਤੇ ਹਰਜੋਤ ਕੌਰ ਵਲੋਂ ਕੀਤੀ ਗਈ | ਵਿਗਿਆਨ ਵਿਸ਼ੇ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਸਾਇੰਸ ਮਾਡਲ ਅਤੇ ਵਿਸ਼ਿਆਂ 'ਤੇ ਪ੍ਰਜ਼ੈਂਟੇਸ਼ਨ ਪੇਸ਼ ਕੀਤੀ ਗਈ, ਜਿਸ ਰਾਹੀਂ ਵਿਦਿਆਰਥੀਆਂ ਦੀ ਵਿਗਿਆਨਕ ਸੋਚ ਅਤੇ ਰਚਨਾਤਮਕਤਾ ਨਜ਼ਰ ਆਈ | ਇਸ ਦੀ ਤਿਆਰੀ ਵਿਗਿਆਨ ਅਧਿਆਪਿਕਾਵਾਂ ਚਰਨਜੀਤ ਕੌਰ, ਸੁਖਪਾਲ ਕੌਰ, ਲਵਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਗੁਰਜੀਤ ਕੌਰ ਨੇ ਕਰਵਾਈ | ਸਮਾਜਿਕ ਵਿਗਿਆਨ ਵਿਚ ਵਿਦਿਆਰਥੀਆਂ ਨੇ ਇਤਿਹਾਸ, ਭੂਗੋਲ ਅਤੇ ਨਾਗਰਿਕ ਸ਼ਾਸਤਰ ਨਾਲ ਸਬੰਧਿਤ ਵਿਸ਼ਿਆਂ 'ਤੇ ਮਾਡਲ ਬਣਾਏ | ਇਸ ਨੂੰ ਸਬੰਧਿਤ ਅਧਿਆਪਕਾਵਾਂ ਸਰਬਜੀਤ ਕੌਰ, ਕਿਰਨਜੀਤ ਕੌਰ ਅਤੇ ਰਾਜਵੀਰ ਕੌਰ ਵਲੋਂ ਬਹੁਤ ਚੰਗੀ ਤਰ੍ਹਾਂ ਤਿਆਰ ਕਰਵਾਇਆ ਗਿਆ | ਮਾਪਿਆਂ ਨੇ ਵਿਦਿਆਰਥੀਆਂ ਦੀ ਪ੍ਰਸਤੁਤੀ, ਆਤਮ-ਵਿਸ਼ਵਾਸ ਅਤੇ ਅਧਿਆਪਕਾਂ ਦੀ ਲਗਨ ਦੀ ਭਰਪੂਰ ਸ਼ਲਾਘਾ ਕੀਤੀ | ਪਿ੍ੰਸੀਪਲ ਗੁਰਿੰਦਰ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮਾਪੇ-ਅਧਿਆਪਕ ਮਿਲਣੀਆਂ ਨਾਲ ਮਾਪਿਆਂ ਅਤੇ ਸਕੂਲ ਵਿਚਕਾਰ ਸਹਿਯੋਗ ਮਜ਼ਬੂਤ ਹੁੰਦਾ ਹੈ ਅਤੇ ਵਿਦਿਆਰਥੀਆਂ ਦੀ ਸਮੁੱਚਾ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਜਾਂਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂਅਤੇ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਚੇਤਨਾ ਮਾਰਚ <br/> ਅਗਲੀ ਖ਼ਬਰ ਗਊਸ਼ਾਲਾ ਭਗਤਾ ਵਿਖੇ ਗਊ ਭਲਾਈ ਲਈ ਵਿਸ਼ੇਸ਼ ਕੈਂਪ ਲਗਾਇਆ <br/>
Ad Position 24