30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀਆਂ ਦੁਕਾਨਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 30-12-2025
ਸੰਗਤ ਮੰਡੀ, 29 ਦਸੰਬਰ (ਅੰਮਿ੍ਤਪਾਲ ਸ਼ਰਮਾ)-ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਸੰਗਤ ਦੇ ਖੇਤੀਬਾੜੀ ਅਧਿਕਾਰੀਆਂ ਵੱਲੋਂ ਇਲਾਕੇ ਦੇ ਪਿੰਡਾਂ ਦੀਆਂ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਖੇਤੀਬਾੜੀ ਅਫ਼ਸਰ ਡਾ. ਭਰਪੂਰ ਸਿੰਘ ਨੇ ਦੱਸਿਆ ਕਿ ਬਲਾਕ ਸੰਗਤ ਦੇ ਖੇਤੀਬਾੜੀ ਅਫ਼ਸਰ ਡਾ. ਮਨੋਜ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਬਲਾਕ ਦੇ ਪਿੰਡਾਂ 'ਚ ਕੀਟਨਾਸ਼ਕ ਰਾਊਡਅੱਪ ਸਪਰੇਅ ਸੰਬੰਧੀ ਸਪੈਸ਼ਲ ਚੈਕਿੰਗ ਕੀਤੀ ਗਈ | ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ 'ਚ ਡਾ. ਲਵਪ੍ਰੀਤ ਕੌਰ ਏ. ਡੀ. ਓ. ਸੰਗਤ ਅਤੇ ਡਾ. ਭਰਪੂਰ ਸਿੰਘ ਏ. ਡੀ. ਓ. ਸਮੇਤ ਉਨ੍ਹਾਂ ਵੱਲੋਂ ਪਿੰਡ ਪੱਕਾ ਕਲਾ, ਚੱਕ ਹੀਰਾ ਸਿੰਘ ਵਾਲਾ ਅਤੇ ਮੱਲਵਾਲਾ ਵਿਖੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕਿਸੇ ਪ੍ਰਕਾਰ ਦੀ ਗ਼ੈਰ ਸਿਫ਼ਾਰਸ਼ ਸ਼ੁਦਾ ਕੀਟਨਾਸ਼ਕ ਦਵਾਈ ਨਹੀਂ ਪਾਈ ਗਈ ਹੈ | ਬਲਾਕ ਖੇਤੀਬਾੜੀ ਅਫ਼ਸਰ ਡਾ. ਮਨੋਜ ਕੁਮਾਰ ਵਲੋਂ ਸਮੂਹ ਕੀਟਨਾਸ਼ਕ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਡੀਲਰ ਪੰਜਾਬ ਸਰਕਾਰ ਵਲੋਂ ਪਾਬੰਦੀ-ਸ਼ੁਦਾ ਜ਼ਹਿਰਾਂ ਦੀ ਵਿੱਕਰੀ ਨਾ ਕਰੇ, ਅਜਿਹਾ ਕਰਨ ਦੇ ਦੋਸ਼ੀ ਪਾਏ ਜਾਣ ਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਵਿਰੁੱਧ ਸੰਬੰਧਿਤ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਨੂੰ ਬਖਸਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ -ਬਠਿੰਡਾ ਅਪਰਾਧਨਾਮਾ- 536.26 ਗ੍ਰਾਮ ਹੈਰੋਇਨ ਸਮੇਤ 4 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪਲਾਟ ਦੇ ਕਬਜ਼ੇ ਨੂੰ ਲੈ ਕੇ ਦਰਜ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਪਿੰਡ ਵਾਸੀ ਪੀੜਤ ਪਰਿਵਾਰਾਂ ਦੇ ਹੱਕ 'ਚ ਉਤਰੇ
Ad Position 24