ਭਾਈਰੂਪਾ, 29 ਦਸੰਬਰ (ਵਰਿੰਦਰ ਲੱਕੀ)-ਭਾਜਪਾ ਵਲੋਂ ਸੂਬਾ ਤੇ ਜ਼ਿਲ੍ਹਾ ਪੱਧਰ ਤੇ ਪਾਰਟੀ ਦੇ ਮੁੱਢਲੇ ਢਾਂਚੇ ਦੀ ਮਜ਼ਬੂਤੀ ਲਈ ਜਥੇਬੰਦੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਇਸੇ ਕੜੀ ਅਧੀਨ ਸੂਬਾ ਸਕੱਤਰ ਦਿਆਲ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਅਤੇ ਸਾਬਕਾ ਪ੍ਰਧਾਨ ਗੁਰਵਿੰਦਰ ਭਗਤਾ ਵਲੋਂ ਬਠਿੰਡਾ ਦਿਹਾਤੀ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ, ਭਾਜਪਾ ਆਗੂਆਂ ਵਲੋਂ ਜਾਰੀ ਸੂਚੀ ਅਨੁਸਾਰ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਸੇਵਾਵਾਂ ਨਿਭਾ ਰਹੇ ਉੱਘੇ ਗਾਇਕ ਅਤੇ ਗੀਤਕਾਰ ਬੂਟਾ ਸਿੰਘ ਭਾਈਰੂਪਾ ਨੂੰ ਕਿਸਾਨ ਮੋਰਚੇ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਦਿਆਲ ਸੋਢੀ ਅਤੇ ਗੁਰਪ੍ਰੀਤ ਸਿੰਘ ਮਲੂਕਾ ਨੇ ਬੂਟਾ ਭਾਈਰੂਪਾ ਨੂੰ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ ਉਨ੍ਹਾਂ ਕਿਹਾ ਕੇ ਆਪਣੀਆਂ ਰਾਜਨੀਤਕ ਸਰਗਰਮੀਆਂ ਅਤੇ ਗਾਇਕ ਅਤੇ ਗੀਤਕਾਰ ਵੱਜੋ ਬੂਟਾ ਭਾਈਰੂਪਾ ਪੰਜਾਬ ਅਤੇ ਬਠਿੰਡਾ ਖੇਤਰ 'ਚ ਚੰਗਾ ਪ੍ਰਭਾਵ ਰੱਖਦੇ ਹਨ, ਉਨ੍ਹਾਂ ਦਾ ਪੇਂਡੂ ਖੇਤਰ 'ਚ ਅਧਾਰ ਭਾਜਪਾ ਦੀਆਂ ਕਿਸਾਨ ਪੱਖੀ ਨੀਤੀਆਂ ਨੂੰ ਅਗੇ ਵਧਾਉਣ 'ਚ ਸਹਾਈ ਹੋਵੇਗਾ¢ ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਸਰਕਾਰ ਦੀਆਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਕਈ ਯੋਜਨਾਵਾਂ ਚੱਲ ਰਹੀਆਂ ਹਨ ਪਾਰਟੀ ਦਾ ਕਿਸਾਨ ਵਿੰਗ ਇਨ੍ਹਾਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਯੋਜਨਾਵਾਂ ਵਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕਰੇਗਾ ਬੂਟਾ ਭਾਈਰੂਪਾ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸੂਬਾ ਜਰਨਲ ਸਕੱਤਰ ਦਿਆਲ ਸੋਢੀ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਲੋਕ ਸਭਾ ਹਲਕਾ ਬਠਿੰਡਾ ਕੋਆਰਡੀਨੇਟਰ ਪਰਮਪਾਲ ਕÏਰ ਸਿੱਧੂ ਦਾ ਧੰਨਵਾਦ ਕੀਤਾ ਉਨ੍ਹਾਂ ਕਿਹਾ ਕੇ ਇਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ¢