28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ, ਮੈਡੀਕਲ ਤੇ ਅੱਖਾਂ ਦਾ ਚੈੱਕਅਪ ਕੈਂਪ

Ad Position 21
No active advertisement
ਅਜੀਤ ਡੈਸਕ 01-06-2025
ਮਾਛੀਵਾੜਾ ਸਾਹਿਬ, 31 ਮਈ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਭੱਟੀਆਂ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਸਪੋਰਟਸ ਐਂਡ ਯੂਥ ਵੈੱਲਫੇਅਰ ਕਲੱਬ ਪਿੰਡ ਭੱਟੀਆਂ ਵਲੋਂ ਤੀਜਾ ਖ਼ੂਨਦਾਨ, ਮੁਫ਼ਤ ਮੈਡੀਕਲ ਤੇ ਅੱਖਾਂ ਦਾ ਚੈੱਕਅਪ ਕੈਂਪ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜਯੋਤੀ ਯਾਦਵ ਅਤੇ ਐੱਸ. ਪੀ. (ਡੀ) ਪਵਨਜੀਤ ਸ਼ਾਮਲ ਹੋਏ | ਜਿਨ੍ਹਾਂ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ ¢ ਬੀ. ਕੇ. ਯੂ. ਰਾਜੇਵਾਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਨੇ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਖੂਨਦਾਨ ਕੈਂਪ ਦੌਰਾਨ ਕਰਨ ਬਲੱਡ ਬੈਂਕ ਸਮਰਾਲਾ ਵਲੋਂ ਖੂਨ ਇਕੱਤਰ ਕੀਤਾ ਗਿਆ ਅਤੇ ਲਾਵਾਸਾ ਹਸਪਤਾਲ ਖੰਨਾ ਵਲੋਂ ਲੋਕਾਂ ਦੀਆਂ ਜਨਰਲ ਬੀਮਾਰੀਆਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ¢ ਇਸੇ ਤਰ੍ਹਾਂ ਡਾ. ਨੈਨਸੀ ਸ਼ਰਮਾ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ¢ ਇਸ ਮੌਕੇ ਡੀ. ਐੱਸ. ਪੀ. ਤਰਲੋਚਨ ਸਿੰਘ, ਥਾਣਾ ਮੁਖੀ ਹਰਵਿੰਦਰ ਸਿੰਘ, ਮਨਜੀਤ ਸਿੰਘ ਪਵਾਤ, ਹਰਦੀਪ ਸਿੰਘ ਭੱਟੀਆਂ, ਸ਼ਿਵ ਕੁਮਾਰ, ਮਨਜੀਤ ਸਿੰਘ ਭੱਟੀਆਂ ਵੀ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਚੀਮਾ ਸਕੂਲ 'ਚ ਤਿੰਨ ਐੱਲ. ਸੀ. ਡੀ., ਦੋ ਇਨਵਰਟਰ, ਦੋ ਸੀਲਿੰਗ ਫੈਨ ਅਤੇ ਹੋਰ ਸਾਮਾਨ ਚੋਰੀ ਅਗਲੀ ਖ਼ਬਰ ਗੁੱਜਰਵਾਲ ਵਿਖੇ ਖੇਤੀਬਾੜੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਈ -ਸੰਦੀਪ ਸਿੰਘ ਪ੍ਰਧਾਨ ਅਤੇ ਨਿਰਮਲ ਸਿੰਘ ਨਿੰਮੋਂ ਮੀਤ ਪ੍ਰ...
Ad Position 24