28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਚੀਮਾ ਸਕੂਲ 'ਚ ਤਿੰਨ ਐੱਲ. ਸੀ. ਡੀ., ਦੋ ਇਨਵਰਟਰ, ਦੋ ਸੀਲਿੰਗ ਫੈਨ ਅਤੇ ਹੋਰ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 01-06-2025
ਈਸੜੂ, 31 ਮਈ (ਬਲਵਿੰਦਰ ਸਿੰਘ)-ਬੀਤੀ ਰਾਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੀਮਾ ਵਿਖੇ ਚੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਅੱਜ ਸਵੇਰੇ ਸਫ਼ਾਈ ਕਰਮਚਾਰੀ ਸਕੂਲ ਚ ਸਫ਼ਾਈ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ | ਇਸ ਸਬੰਧੀ ਉਨ੍ਹਾਂ ਪਿੰਡ ਦੇ ਸਰਪੰਚ ਜਗਦੀਸ਼ ਸਿੰਘ ਨੂੰ ਸੂਚਨਾ ਦਿੱਤੀ ਅਤੇ ਉਨ੍ਹਾਂ ਦੇਖਿਆ ਕਿ ਚੋਰ ਸਕੂਲ ਦੇ ਤਿੰਨ ਐੱਲ. ਸੀ. ਡੀ., ਦੋ ਇਨਵਰਟਰ, ਦੋ ਸੀਲਿੰਗ ਫੈਨ ਅਤੇ ਕਮਰਿਆਂ ਦੇ ਚਾਰ ਪਰਦੇ ਵੀ ਚੋਰੀ ਕਰਕੇ ਲੈ ਗਏ | ਚੋਰਾਂ ਨੇ ਸਕੂਲ ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਤੋੜ ਦਿੱਤੇ | ਇਸ ਮੌਕੇ ਸਕੂਲ ਮੁਖੀ ਦੀਪਕ ਵਰਮਾ, ਬਲਵੀਰ ਕੌਰ, ਮਨਪ੍ਰੀਤ ਕੌਰ, ਪ੍ਰਧਾਨ ਪ੍ਰਕਾਸ਼ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ | ਸਰਪੰਚ ਜਗਦੀਸ਼ ਸਿੰਘ, ਸਕੂਲ ਮੁਖੀ ਦੀਪਕ ਵਰਮਾ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਈਾਡ ਮੇਕਰ ਵਿਖੇ 'ਹੌਲੀਡੇ ਇੰਗਲਿਸ਼' 2 ਤੋਂ ਸ਼ੁਰੂ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ, ਮੈਡੀਕਲ ਤੇ ਅੱਖਾਂ ਦਾ ਚੈੱਕਅਪ ਕੈਂਪ
Ad Position 24