ਖੰਨਾ, 31 ਮਈ (ਹਰਜਿੰਦਰ ਸਿੰਘ ਲਾਲ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸੰਗਤਾਂ ਲਈ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਉੱਪਰ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਦੀ ਮਹੱਤਤਾ ਬਾਰੇ ਦੱਸਿਆ ਗਿਆ | ਇਸ ਮੌਕੇ ਸਕੂਲ ਤੋਂ ਪੜ੍ਹ ਕੇ ਗਏ 12ਵੀਂ ਦੇ ਵਿਦਿਆਰਥੀਆਂ ਨੇ ਵੀ ਵਿਸ਼ੇਸ਼ ਯੋਗਦਾਨ ਪਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਗਜੀਤ ਕੌਰ ਆਹਲੂਵਾਲੀਆ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦੀ ਭਲਾਈ ਲਈ ਸੰਸਾਰ ਵਿਚ ਸ਼ਾਂਤੀ ਬਣਾ ਕੇ ਰੱਖਣ ਲਈ ਜਿੱਥੇ ਆਪਣੀ ਕੁਰਬਾਨੀ ਦਿੱਤੀ, ਉੱਥੇ ਸਾਡੇ ਹਿਰਦਿਆਂ ਨੂੰ ਸ਼ਾਂਤ ਕਰਨ ਲਈ ਬਾਣੀ ਦਿੱਤੀ | ਇਸ ਮੌਕੇ ਸਕੂਲ ਦੇ ਪ੍ਰਧਾਨ ਸੁਖਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪਾਣੀ ਦੀ ਸੇਵਾ ਭਾਈ ਘਨੱਈਆ ਜੀ ਨੇ ਸਾਨੂੰ ਵਿਰਸੇ ਵਿਚ ਦਿੱਤੀ ਹੈ, ਜਿਸ ਨਾਲ ਅਸੀਂ ਆਪਣਾ ਯੋਗਦਾਨ ਪਾ ਮਾਣ ਮਹਿਸੂਸ ਸਕਦੇ ਹਾਂ | ਇਸ ਮੌਕੇ ਸਕੂਲ ਦੇ ਡਾਇਰੈਕਟਰ ਲਖਬੀਰ ਸਿੰਘ ਆਹਲੂਵਾਲੀਆ ਨੇ ਅਤੇ ਅੰਮਿ੍ਤ ਕੌਰ ਨੇ ਵੀ ਸਾਰੇ ਸਟਾਫ਼ ਦਾ ਅਤੇ ਬੱਚਿਆਂ ਦਾ ਧੰਨਵਾਦ ਕੀਤਾ |