ਬੀਜਾ, 31 ਮਈ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਨਜ਼ਦੀਕ ਹੀ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਵਿਖੇ ਪੁੱਜੇ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਦਾ ਸਥਾਨਕ ਪ੍ਰਬੰਧਕਾਂ ਨੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਸਿੰਘ ਸਾਹਿਬ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਇਸ ਪਾਵਨ ਪਵਿੱਤਰ ਧਰਤੀ 'ਤੇ ਪੁੱਜ ਕੇ ਉਨ੍ਹਾਂ ਨੂੰ ਡਾਢਾ ਸਕੂਨ ਮਿਲਿਆ ਹੈ ਅਤੇ ਮਨ ਨੂੰ ਖ਼ੁਸ਼ੀ ਹੈ ਕਿ ਮੇਰੀ ਤੇ ਪੀਰੀ ਦੇ ਮਾਲਕ ਇਸ ਧਰਤੀ ਨੂੰ ਭਾਗ ਲਾਏ |