ਖੰਨਾ, 31 ਮਈ (ਮਨਜੀਤ ਸਿੰਘ ਧੀਮਾਨ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਦੀ ਐਨ. ਐਸ. ਐਸ. ਯੂਨਿਟ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ 2025 ਦੇ ਮੌਕੇ ਤੇ ਸੈਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਨਸ਼ਾ ਮੁਕਤ ਸਮਾਜ ਵੱਲ ਪ੍ਰੇਰਿਤ ਕਰਨਾ ਸੀ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਤੰਬਾਕੂ ਦਾ ਸੇਵਨ ਕੈਂਸਰ ਵਰਗੀ ਭਿਆਨਕ ਬਿਮਾਰੀ ਦਾ ਕਾਰਨ ਬਣਦਾ ਹੈ | ਇਸ ਤੋਂ ਬਚਾਅ ਲਈ ਜਾਗਰੂਕਤਾ ਸਭ ਤੋਂ ਵੱਡੀ ਸੁਰੱਖਿਆ ਹੈ, ਅਜਿਹੇ ਉਪਰਾਲੇ ਸਮਾਜ ਵਿੱਚ ਸਕਾਰਾਤਮਿਕ ਬਦਲਾਅ ਵੱਲ ਇਕ ਮਹੱਤਵਪੂਰਨ ਕਦਮ ਹੈ | ਸੰਸਥਾ ਦੇ ਪ੍ਰਧਾਨ ਵਿਜੇ ਡਾਇਮੰਡ, ਜਤਿੰਦਰ ਦੇਵਗਨ (ਉਪ ਪ੍ਰਧਾਨ), ਰਾਜੇਸ਼ ਡਾਲੀ (ਜਨਰਲ ਸਕੱਤਰ), ਸੰਜੀਵ ਧਮੀਜਾ(ਇੰਟਰਨਲ ਆਡੀਟਰ ਐਂਡ ਟਰੇਜਰਰ), ਰਮਰਿਸ਼ ਵਿਜ (ਸਕੱਤਰ) ਅਤੇ ਹੋਰ ਮੈਂਬਰਾਂ ਨੇ ਇਸ ਕਾਰਜ ਦੀ ਸ਼ਲਾਘਾ ਕੀਤੀ |