ਖੰਨਾ, 31 ਮਈ (ਹਰਜਿੰਦਰ ਸਿੰਘ ਲਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਗੌਰਵ ਧੀਰ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ | ਇਹ ਝੋਨੇ ਦੀ ਸਿੱਧੀ ਬਿਜਾਈ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਪਿੰਡ ਸਲੋਦੀ ਬਲਾਕ ਸਮਰਾਲਾ ਦੇ ਖੇਤ ਵਿਚ ਕਰਵਾਈ ਗਈ | ਇਸ ਮੌਕੇ ਖੇਤੀਬਾੜੀ ਵਿਭਾਗ ਵਲੋ ਸਨਦੀਪ ਸਿੰਘ ਏ. ਡੀ. ਓ. ਹਾਜ਼ਰ ਸਨ | ਉਨ੍ਹਾਂ ਨੇ ਕਿਸਾਨ ਹਰਪ੍ਰੀਤ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਹਰਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ | ਇਸ ਮੌਕੇ ਅਗਾਂਹਵਧੂ ਕਿਸਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਉਨ੍ਹਾਂ ਨੂੰ ਕਾਫੀ ਲਾਭ ਹੋਇਆ ਹੈ ਤੇ ਉਨ੍ਹਾਂ ਨੇ ਹੋਰ ਵੀ ਇਲਾਕੇ ਦੇ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਕਰਨ ਦੀ ਅਪੀਲ ਕੀਤੀ | ਇਸ ਮੌਕੇ ਭੁਪਿੰਦਰ ਸਿੰਘ, ਪ੍ਰਲਾਧ ਸਿੰਘ, ਤੇਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਹਾਜ਼ਰ ਸਨ |