28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਤੀਰ-ਅੰਦਾਜ਼ੀ ਦਾ ਸਿਖਲਾਈ ਕੈਂਪ

Ad Position 21
No active advertisement
ਅਜੀਤ ਡੈਸਕ 01-06-2025
ਖੰਨਾ, 31 ਮਈ (ਮਨਜੀਤ ਸਿੰਘ ਧੀਮਾਨ)-ਰਾਧਾ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਵਿਚ ਚੌਥੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਤੀਰ-ਅੰਦਾਜ਼ੀ ਦਾ ਸਿਖਲਾਈ ਕੈਂਪ ਲਾਇਆ ਗਿਆ | ਇਸ ਦੀ ਸ਼ੁਰੂਆਤ ਤੀਰ-ਅੰਦਾਜ਼ੀ ਦੇ ਕੋਚ ਅਰਬਾਜ਼ ਵੱਲੋਂ ਕੀਤੀ ਗਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਹੌਸਲੇ ਨਾਲ ਤੀਰ-ਅੰਦਾਜ਼ੀ ਵੱਲ ਪ੍ਰੇਰਿਤ ਕਰਦਿਆਂ ਦੱਸਿਆ ਕਿ ਤੀਰ-ਅੰਦਾਜ਼ੀ ਸਿਰਫ਼ ਇੱਕ ਖੇਡ ਨਹੀਂ, ਸਗੋਂ ਇਸ ਰਾਹੀਂ ਵਿਦਿਆਰਥੀਆਂ ਦਾ ਸਰੀਰਕ, ਮਾਨਸਿਕ ਅਤੇ ਸਿਹਤ ਸੰਬੰਧੀ ਵਿਕਾਸ ਹੋਣ ਦੇ ਨਾਲ-ਨਾਲ ਧਿਆਨ ਕੇਂਦਰਿਤ ਕਰਨ ਦੀ ਸਮਰਥਾ ਵਿਚ ਵੀ ਇਜ਼ਾਫਾ ਹੁੰਦਾ ਹੈ | ਪਿ੍ੰਸੀਪਲ ਅਨੁਪਮਾ ਸ਼ਰਮਾ ਨੇ ਕਿਹਾ ਕਿ ਇਸ ਖੇਡ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਪਾਠਾਂ ਵਿਚ ਆਪਣੇ ਬੌਧਿਕ ਪੱਧਰ ਨੂੰ ਵਿਕਸਤ ਕਰਨ ਅਤੇ ਅਧਿਐਨ ਵਿਚ ਵਧੇਰੇ ਧਿਆਨ ਕੇਂਦਰਿਤ ਕਰਨ ਵਿਚ ਮਦਦ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ-ਬਲਾਕ ਐਜੂਕੇਟਰ ਅਗਲੀ ਖ਼ਬਰ ਧਰਤੀ ਹੇਠਲੇ ਡਿਗਦੇ ਪਾਣੀ ਦਾ ਪੱਧਰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ- ਸੰਦੀਪ ਸਿੰਘ ਏ. ਡੀ. ਓ.
Ad Position 24