ਰਾੜਾ ਸਾਹਿਬ, 31 ਮਈ (ਪ੍ਰੀਤਮ ਸਿੰਘ ਮੁਕੰਦਪੁਰੀ)-ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਬਹੁਤ ਹੀ ਮਨਾਇਆ ਗਿਆ | ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੁੰਦਿਆਂ ਗੁਰਬਾਣੀ ਕੀਰਤਨ ਦਾ ਲਾਹਾ ਲਿਆ | ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ | ਜਿਸ ਵਿਚ ਹਜ਼ੂਰੀ ਜਥੇ ਦੇ ਸਿੰਘਾਂ ਤੋਂ ਇਲਾਵਾ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਅਤੇ ਭਾਈ ਮਨਵੀਰ ਸਿੰਘ ਮਨੀ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਵਿਖਿਆਨ ਕਰਦਿਆਂ ਸੰਗਤਾਂ ਨਾਲ ਗੁਰ ਇਤਿਹਾਸ ਸਾਂਝਾ ਕੀਤਾ | ਸੰਸਥਾ ਦੇ ਮੁੱਖ ਬੁਲਾਰੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਉਣ ਵਾਲੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ ਅਤੇ ਆਗਾਮੀ ਸਮਾਗਮਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਬਾਬਾ ਅਜਵਿੰਦਰ ਸਿੰਘ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਬਾਬਾ ਅਮਰ ਸਿੰਘ ਕਥਾਵਾਚਕ, ਭਾਈ ਮਨਵੀਰ ਸਿੰਘ ਮਨੀ, ਮਨਿੰਦਰਜੀਤ ਸਿੰਘ ਬਾਵਾ, ਮਲਕੀਤ ਸਿੰਘ ਪਨੇਸਰ, ਗੁਰਨਾਮ ਸਿੰਘ ਅੜੈਚਾ, ਡਾ. ਗੁਰਨਾਮ ਕੌਰ ਚੰਡੀਗੜ੍ਹ, ਭਵਪਰੀਤ ਸਿੰਘ ਮੁੰਡੀ, ਅਮਰ ਸਿੰਘ ਮਲੇਰਕੋਟਲਾ ਅਤੇ ਜਗਜੀਤ ਸਿੰਘ ਗਿੱਲ ਜੈਪੁਰਾ ਆਦਿ ਹਾਜ਼ਰ ਸਨ |