ਮਲੌਦ, 1 ਜੂਨ (ਸਹਾਰਨ ਮਾਜਰਾ)- ਪੰਜਾਬ ਦੇ ਲੋਕ ਆਪਣੇ ਮਸਲਿਆਂ ਦੇ ਹੱਲ ਲਈ ਆਪਣੀ ਖੇਤਰੀ ਪਾਰਟੀ ਕਾਇਮ ਕਰਨ ਲੋਕਾਂ ਦੀ ਮੰਗ ਅਨੁਸਾਰ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੀ ਅਗਵਾਈ ਵਿਚ ਅਕਾਲੀ ਦਲ ਵਾਰਿਸ ਪੰਜਾਬ ਨੇ ਲੋਕ ਮਸਲਿਆਂ ਦੇ ਹੱਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਲੋਕ ਰੋਜ਼ਾਨਾ ਕਾਫ਼ਲੇ ਨਾਲ ਜੁੜ ਰਹੇ ਹਨ | ਇਹ ਦਾਅਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਭਰਤੀ ਕਮੇਟੀ ਮੈਂਬਰ ਅਤੇ ਅਬਜ਼ਰਵਰ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਸੰਦੀਪ ਸਿੰਘ ਰੁਪਾਲੋਂ ਨੇ ਪਿੰਡ ਰੱਬੋ ਨੀਚੀ ਵਿਖੇ ਵਰਕਰ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਹੋਰ ਵਿਸਥਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ | ਪਿੰਡ ਪੱਧਰ Ýਤੇ ਮਜ਼ਬੂਤ ਵਰਕਰਾਂ ਨਾਲ ਪਾਰਟੀ ਸਦਾ ਸਫਲਤਾ ਪ੍ਰਾਪਤ ਕਰਨ ਵੱਲ ਵਧਦੀ ਹੈ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਦੇ ਅਬਜ਼ਰਵਰ ਪਿ੍ਥੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕਾਂ ਵਿਚ ਪਾਰਟੀ ਦਾ ਮਿਥਿਆ ਟੀਚਾ ਪੂਰਾ ਕੀਤਾ ਜਾ ਰਿਹਾ ਹੈ | ਇਸ ਲਈ ਹਰ ਪਿੰਡ ਵਿਚ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਕਾਇਮ ਕਰਕੇ ਪਾਰਟੀ ਦਾ ਵਿਸਥਾਰ ਪਿੰਡ ਪੱਧਰ ਤੇ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਦਾ ਸੰਦੇਸ਼ ਘਰ ਘਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਕਾਰਜਕਰਨੀ ਮੈਂਬਰ ਕਰਨੈਲ ਸਿੰਘ ਬਰਮਾਲੀਪੁਰ, ਬਲਾਕ ਮਲੌਦ ਆਗੂ ਬਲਵਿੰਦਰ ਸਿੰਘ ਬਿੱਲੂ, ਜੋਗਾ ਸਿੰਘ, ਸੀਨੀਅਰ ਆਗੂ ਪ੍ਰਗਟ ਸਿੰਘ ਰਬੋਂ, ਗਗਨਦੀਪ ਸਿੰਘ ਪਾਇਲ, ਬੁੱਧ ਸਿੰਘ, ਕਾਕਾ ਸਿੰਘ ਰੱਬੋ, ਅਮਰੀਕ ਸਿੰਘ ,ਗੁਰਮੀਤ ਸਿੰਘ ਬੇਰ ਕਲਾਂ, ਗੁਰਮੀਤ ਸਿੰਘ, ਹਰਵਿੰਦਰ ਚੋਮੋ, ਅਮਰੀਕ ਸਿੰਘ, ਗੁਰਦੀਪ ਸਿੰਘ ਆਦਿ ਹਾਜਰ ਸਨ |