01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਰਾਮਗੜ੍ਹੀਆ ਭਵਨ 'ਚ ਗੁਰਮਤਿ ਸਮਾਗਮ, ਸੁਖਮਨ ਕੌਰ ਰੂਪਰਾਏ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-06-2025
ਖੰਨਾ, 1 ਜੂਨ (ਹਰਜਿੰਦਰ ਸਿੰਘ ਲਾਲ)-ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆਂ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨਿੱਤਨੇਮ ਦੀਆਂ ਬਾਣੀਆਂ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ, ਉਪਰੰਤ ਭਾਈ ਭੁਪਿੰਦਰ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਅਤੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ ਨੇ ਕਿਹਾ ਕਿ ਰਾਮਗੜ੍ਹੀਆ ਸਭਾ ਵਲੋਂ ਸਮੇਂ-ਸਮੇਂ 'ਤੇ ਸਮਾਜਸੇਵੀ ਕਾਰਜਾਂ ਲਈ ਯਤਨਸ਼ੀਲ ਸ਼ਖ਼ਸੀਅਤਾਂ ਨੂੰ ਜਿੱਥੇ ਸਨਮਾਨਿਤ ਕੀਤਾ ਜਾਂਦਾ ਹੈ, ਉੱਥੇ ਹੀ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਭਵਨ ਸਥਿਤ ਕਮਿਊਨਿਟੀ ਸੈਂਟਰ ਵਿਚ ਕਾਰਜ ਹੁੰਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰ ਸੰਗਰਾਂਦ ਅਤੇ ਐਤਵਾਰ ਨੂੰ ਹਫ਼ਤਾਵਾਰੀ ਸਮਾਗਮ ਲਗਾਤਾਰ ਜਾਰੀ ਹਨ | ਉਨ੍ਹਾਂ ਦੱਸਿਆ ਕਿ ਕਮਿਊਨਿਟੀ ਸੈਂਟਰ ਵਿਚ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਨਿਰਮਾਣ ਕਾਰਜ ਜਾਰੀ ਹਨ | ਜਿਸ ਲਈ ਕੋਈ ਵੀ ਵਿਅਕਤੀ ਆਪਣਾ ਬਣਦਾ ਯੋਗਦਾਨ ਪਾ ਸਕਦਾ ਹੈ | ਇਸ ਮੌਕੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਦੀ ਪੋਤਰੀ ਸੁਖਮਨ ਕੌਰ ਰੂਪਰਾਏ (ਪੁੱਤਰੀ ਹਰਜਿੰਦਰ ਸਿੰਘ ਬਿੱਟੂ) ਵੱਲੋਂ ਗਿਆਰਵੀਂ ਕਲਾਸ ਦੇ ਮੈਡੀਕਲ ਸਟਰੀਮ ਵਿਚ 95 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕਰਨ ਦੇ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਤੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ, ਹਰਜੀਤ ਸਿੰਘ ਖਰ੍ਹੇ, ਬਲਦੇਵ ਸਿੰਘ ਮਠਾੜੂ, ਵਰਿੰਦਰ ਸਿੰਘ ਦਹੇਲੇ, ਗੁਰਨਾਮ ਸਿੰਘ ਭਮਰਾ, ਟਹਿਲ ਸਿੰਘ ਧੰਜਲ, ਅਮਰ ਸਿੰਘ ਲੋਟੇ, ਸੁਖਦੇਵ ਸਿੰਘ ਕਲਸੀ, ਹਰਜੀਤ ਸਿੰਘ ਸੋਹਲ, ਪਰਮਜੀਤ ਸਿੰਘ ਧੀਮਾਨ, ਮਨਜੀਤ ਸਿੰਘ ਧੰਜਲ, ਪਰਮਜੀਤ ਸਿੰਘ ਭਮਰਾ, ਬਾਬਾ ਮੇਹਰ ਸਿੰਘ, ਮੈਨੇਜਰ ਅਮਰਜੀਤ ਸਿੰਘ, ਗੁਰਮੀਤ ਸਿੰਘ ਭੱਟੀਆ, ਹਰਵਿੰਦਰ ਸਿੰਘ ਭੰਗੂ, ਮੋਹਿਤ ਧੀਮਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਭਵਨ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਹਰ ਪਿੰਡ ਵਿਚ ਪੰਜ ਮੈਂਬਰੀ ਕਮੇਟੀ ਕਾਇਮ ਕਰਕੇ ਪਾਰਟੀ ਦਾ ਵਿਸਥਾਰ ਪਿੰਡ ਪੱਧਰ 'ਤੇ ਕਰਾਂਗੇ- ਰੁਪਾਲੋਂ
Ad Position 24