ਖੰਨਾ, 1 ਜੂਨ (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਸਥਾਨਕ ਜੀ. ਟੀ. ਭੱਟੀਆਂ ਸਥਿਤ ਰਾਮਗੜ੍ਹੀਆ ਭਵਨ ਵਿਖੇ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਸਹਿਜ ਪਾਠ ਦੀ ਸੇਵਾ ਲਈ ਗਈ, ਉਪਰੰਤ ਭਾਈ ਭੁਪਿੰਦਰ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਇਸ ਮੌਕੇ ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ ਅਤੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ਕਿਹਾ ਕਿ ਕੁਰਬਾਨੀ ਦੇ ਪੁੰਜ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵੱਲੋਂ ਦੇਸ਼ ਕੌਮ ਦੀ ਰਾਖੀ ਲਈ ਦਿੱਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ, ਇੰਜ. ਬਲਦੇਵ ਸਿੰਘ ਮਠਾੜੂ, ਵਰਿੰਦਰ ਸਿੰਘ ਦਹੇਲੇ, ਚਰਨਜੀਤ ਸਿੰਘ ਪਨੇਸਰ, ਹਰਜੀਤ ਸਿੰਘ ਖਰ੍ਹੇ, ਟਹਿਲ ਸਿੰਘ ਧੰਜਲ, ਗੁਰਨਾਮ ਸਿੰਘ ਭਮਰਾ, ਸੁਖਦੇਵ ਸਿੰਘ ਕਲਸੀ, ਹਰਜੀਤ ਸਿੰਘ ਸੋਹਲ, ਪਰਮਜੀਤ ਸਿੰਘ ਧੀਮਾਨ, ਹਰਮਿੰਦਰ ਸਿੰਘ ਭੰਗੂ, ਬਾਬਾ ਮੇਹਰ ਸਿੰਘ, ਮੈਨੇਜਰ ਅਮਰਜੀਤ ਸਿੰਘ, ਵਿਕਰਮਜੀਤ ਸਿੰਘ ਵਿੱਕੀ ਸੱਲ, ਸੂਬਾ ਸਿੰਘ, ਸੁਖਦੇਵ ਸਿੰਘ, ਅਮਰ ਸਿੰਘ ਲੋਟੇ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |