02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਥਾਣਾ ਸਿਟੀ 2 ਖੰਨਾ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 02-06-2025
ਖੰਨਾ, 1 ਜੂਨ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ 2 ਖੰਨਾ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਏ. ਐਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਫੋਕਲ ਪੁਆਇੰਟ ਖੰਨਾ ਸਾਈਡ ਤੋਂ ਬੱਸ ਸਟੈਂਡ ਖੰਨਾ ਵੱਲ ਨੂੰ ਸਰਵਿਸ ਰੋਡ ਰਾਹੀਂ ਗਸ਼ਤ ਦੌਰਾਨ ਆ ਰਹੇ ਸੀ ਤਾਂ ਇੱਕ ਵਿਅਕਤੀ ਸਰਵਿਸ ਰੋਡ ਤੋਂ ਮਿਲਟਰੀ ਗਰਾਊਾਡ ਨੂੰ ਜਾ ਰਹੇ ਕੱਚੇ ਰਸਤੇ 'ਤੇ ਖੜਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਨੂੰ ਭੱਜਣ ਲੱਗਾ ਤਾਂ ਉਸ ਨੇ ਆਪਣੀ ਪਾਈ ਹੋਈ ਲੋਅਰ ਦੀ ਜੇਬ ਵਿਚੋਂ ਪਾਰਦਰਸ਼ੀ ਲਿਫਾਫੀ ਕੱਢ ਕੇ ਧਰਤੀ 'ਤੇ ਸੁੱਟ ਦਿੱਤੀ | ਜਿਸ ਨੂੰ ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ਤੇ ਪਿੱਛਾ ਕਰ ਕੇ ਕਾਬੂ ਕਰ ਲਿਆ | ਜਿਸ ਵੱਲੋਂ ਸੁੱਟੀ ਗਈ ਲਿਫਾਫੀ ਦੀ ਜਾਂਚ ਕੀਤੀ ਤਾਂ ਉਸ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਦੀ ਪਹਿਚਾਣ ਅਰੁਣ ਵਾਸੀ ਬਾਜੀਗਰ ਬਸਤੀ ਮੀਟ ਮਾਰਕੀਟ ਖੰਨਾ ਵਜੋਂ ਹੋਈ | ਪੁਲਿਸ ਨੇ ਉਸ ਦੇ ਖ਼ਿਲਾਫ਼ ਧਾਰਾਂ 21/61/85 ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਐਨ. ਪੀ. ਐਸ. ਪੀੜਤ ਕਰਮਚਾਰੀ ਜ਼ਿਮਨੀ ਚੋਣ ਹਲਕਾ ਲੁਧਿਆਣਾ 'ਚ 12 ਨੂੰ ਕਰਨਗੇ ਵਿਸ਼ਾਲ ਝੰਡਾ ਮਾਰਚ ਅਗਲੀ ਖ਼ਬਰ ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕੀਤਾ ਕਾਬੂ
Ad Position 24