ਖੰਨਾ, 1 ਜੂਨ (ਮਨਜੀਤ ਸਿੰਘ ਧੀਮਾਨ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਾ. ਜਸਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਸੀ. ਐੱਚ. ਸੀ. ਮਾਨੂੰਪੁਰ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਡਾ. ਜਸਦੇਵ ਸਿੰਘ ਨੇ ਕਿਹਾ ਕਿ ਤੰਬਾਕੂ 'ਚ ਨਿਕੋਟੀਨ ਵਰਗੇ ਕਈ ਖ਼ਤਰਨਾਕ ਪਦਾਰਥ ਪਾਏ ਜਾਂਦੇ ਹਨ | ਡਾ. ਸਤਿਆਜੀਤ ਸਿੰਘ ਅਤੇ ਡਾ. ਜਸਨੀਤ ਕੌਰ ਨੇ ਕਿਹਾ ਕੇ ਤੰਬਾਕੂ ਕੰਟਰੋਲ ਐਕਟ ਅਧੀਨ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਦੀ ਮਨਾਹੀ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਤੰਬਾਕੂ ਉਤਪਾਦ ਵੇਚਣ ਅਤੇ ਕਿਸੇ ਵਿੱਦਿਅਕ ਸੰਸਥਾ ਦੇ 100 ਗਜ ਘੇਰੇ ਵਿਚ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ਅਤੇ ਵਿੱਕਰੀ 'ਤੇ ਰੋਕ ਹੈ | ਇਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾਂਦੇ ਹਨ | ਇਸ ਸਮੇਂ ਗੁਰਦੀਪ ਸਿੰਘ ਬੀ. ਈ. ਈ. ਅਤੇ ਜਗਦੀਪ ਸਿੰਘ ਨੇ ਕਿਹਾ ਕਿ ਤੰਬਾਕੂ ਦੀ ਆਦਤ ਤੋਂ ਛੁਟਕਾਰਾ ਕਰਨ ਲਈ ਸਾਨੂੰ ਅਜਿਹੇ ਵਿਅਕਤੀਆਂ ਦੀ ਮਦਦ ਕਰਨੀ ਚਾਹੀਦੀ ਹੈ | ਇਸ ਸਮੇਂ ਅਰੁਣਦੀਪ ਕੌਰ, ਜਗਦੀਪ ਸਿੰਘ, ਬਬਲਪੀਤ ਕੌਰ ਆਦਿ ਵੀ ਹਾਜ਼ਰ ਸਨ |