ਦੋਰਾਹਾ, 1 ਜੂਨ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਕਾਲਜ ਪਿੰ੍ਰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਲੰਟੀਅਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਆ | ਹਾਜ਼ਰ ਅਧਿਆਪਕ ਅਤੇ ਵਲੰਟੀਅਰ ਵਿਦਿਆਰਥੀਆਂ ਵੱਲੋਂ ਤੰਬਾਕੂ ਨਿਸ਼ੇਧ ਲਈ ਸਹੁੰ ਚੁੱਕੀ ਗਈ | ਇਸ ਸਮੇਂ ਡੀਨ ਐਕਸਟੈਸ਼ਨ ਐਕਟੀਵਿਟੀਜ਼ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਚੀਮਾ (ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ), ਡਾ. ਗੁਰਪ੍ਰੀਤ ਸਿੰਘ (ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ), ਪ੍ਰੋ. ਕੁਲਦੀਪ ਕੌਰ ਅਤੇ ਪ੍ਰੋ. ਹਰਦੀਪ ਕੌਰ ਹਾਜ਼ਰ ਸਨ |