ਮਾਛੀਵਾੜਾ ਸਾਹਿਬ, 1 ਜੂਨ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ¢ ਪਰਮਜੀਤ ਢਿੱਲੋਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਇੱਕ ਮਹਾਨ ਨੇਤਾ ਸਨ, ਜਿਨ੍ਹਾਂ ਨੇ ਪੇਂਡੂ ਵਿਕਾਸ, ਸਮਾਜਿਕ ਨਿਆਂ ਅਤੇ ਸਰਬ ਪੱਖੀ ਵਿਕਾਸ ਵਰਗੇ ਮੁੱਦਿਆਂ ਦੀ ਵਕਾਲਤ ਕੀਤੀ¢