02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਿਹਤ ਬਲਾਕ ਪਾਇਲ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਪਾਇਲ, 1 ਜੂਨ (ਨਿਜ਼ਾਮਪੁਰ ਰਜਿੰਦਰ ਸਿੰਘ)- ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਪਾਇਲ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਹਰਵਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਨਾਲ ਫੇਫੜਿਆਂ ਦਾ ਕੈਂਸਰ, ਮੂੰਹ ਦਾ ਕੈਂਸਰ, ਸਾਹ ਨਾਲੀ ਦਾ ਕੈਂਸਰ, ਸਾਹ ਨਾਲ ਸਬੰਧਿਤ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ ਦਿਲ ਦਾ ਦੌਰਾ ਜਾਂ ਅਧਰੰਗ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ | ਇਸ ਮੌਕੇ ਸਿਹਤ ਬਲਾਕ ਪਾਇਲ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿਚ ਤੰਬਾਕੂ ਜਾਗਰੂਕਤਾ ਸੰਬੰਧੀ ਗਤੀਵਿਧੀਆਂ ਦੌਰਾਨ ਚਲਾਨ ਕੱਟੇ ਗਏ | ਇਸ ਮੌਕੇ ਡਾ. ਗੌਰਵ ਚੋਪੜਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤੰਬਾਕੂ ਦੀ ਵਰਤੋਂ ਸਬੰਧੀ ਕਿਹਾ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ, ਰੇਲ ਗੱਡੀ ਵਿਚ ਤੰਬਾਕੂਨੋਸ਼ੀ ਨਹੀਂ ਕਰ ਸਕਦਾ | ਅੰਤ ਵਿਚ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਹੋਰ ਭੈੜੀ ਆਦਤ ਨੂੰ ਛੱਡਣ ਵਾਂਗ ਤੰਬਾਕੂ ਦੀ ਆਦਤ ਨੂੰ ਛੱਡਣ ਲਈ ਵੀ ਮਜ਼ਬੂਤ ਇੱਛਾ ਸ਼ਕਤੀ ਦਾ ਹੋਣਾ ਬਹੁਤ ਜ਼ਰੂਰੀ ਹੈ |
Ad Position 22
No active advertisement
ਪਿਛਲੀ ਖ਼ਬਰ ਹੰਬੋਵਾਲ ਸਰਕਾਰੀ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਦੀ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਭਰੀ ਫ਼ੀਸ ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਕਿਸਾਨ ਹਰਪ੍ਰੀਤ ਸਿੰਘ ਹੋਰ ਕਿਸਾਨਾਂ ਲਈ ਬਣਿਆ ਪੇ੍ਰਰਨਾ ਸੋ੍ਰਤ
Ad Position 24