ਮਲੌਦ, 1 ਜੂਨ (ਦਿਲਬਾਗ ਸਿੰਘ ਚਾਪੜਾ)-ਭਾਰਤੀ ਵਾਲਮਿਕ ਧਰਮ ਸਮਾਜ ਦੇ ਹਲਕਾ ਪਾਇਲ ਦੇ ਪ੍ਰਧਾਨ ਅਤੇ ਯੂਥ ਆਗੂ ਪਰਮਿੰਦਰ ਸਿੰਘ ਮਨੀ ਮਲੌਦ ਨੰੂ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਅਮਰ ਸਿੰਘ ਸਦੀਵੀ ਵਿਛੋੜਾ ਦੇ ਗਏ | ਸਵ. ਅਮਰ ਸਿੰਘ ਆਪਣੇ ਅਖੀਰ ਸਮੇਂ ਤੱਕ ਹੱਥੀ ਕਿਰਤ ਨੂੰ ਤਰਜੀਹ ਦਿੰਦੇ ਰਹੇ ਅਤੇ ਕੁੱਝ ਦਿਨ ਬਿਮਾਰ ਰਹਿਣ ਪਿੱਛੋਂ ਅਕਾਲ ਚਲਾਣਾ ਕਰ ਗਏ | ਪ੍ਰਧਾਨ ਪਰਮਿੰਦਰ ਸਿੰਘ ਮਨੀ ਮਲੌਦ, ਗੁਰਦੀਪ ਸਿੰਘ ਸੋਨਾ ਅਤੇ ਹਰਕ੍ਰਿਸ਼ਨ ਸਿੰਘ ਲੱਕੀ ਨਾਲ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਭਾਰਤੀ ਵਾਲਮਿਕ ਧਰਮ ਸਮਾਜ ਦੇ ਰਾਸ਼ਟਰੀ ਸੰਚਾਲਕ ਵਿਜੈ ਦਾਨਵ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ, ਹਲਕਾ ਇੰਚਾਰਜ਼ ਮਨਜੀਤ ਸਿੰਘ ਮਦਨੀਪੁਰ, ਇੰਜੀ. ਜਗਦੇਵ ਸਿੰਘ ਬੋਪਾਰਾਏ, ਜੱਥੇ. ਰਘਵੀਰ ਸਿੰਘ ਸਹਾਰਨ ਮਾਜਰਾ, ਜਥੇ. ਗੁਰਜੀਤ ਸਿੰਘ ਪੰਧੇਰ ਖੇੜੀ, ਪ੍ਰਧਾਨ ਸੰਜੀਵ ਪੁਰੀ ਮਲੌਦ, ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਚੇਅਰਮੈਨ ਪਿ੍ਤਪਾਲ ਸਿੰਘ ਝੱਮਟ, ਵਿਜੈ ਗਰਗ ਮਲੌਦ, ਪਿ੍ੰਸੀਪਲ ਸੰਜੀਵ ਮੌਦਗਿੱਲ, ਪ੍ਰਧਾਨ ਸੋਨੀਆ ਗੋਇਲ, ਕੌਂਸਲਰ ਦੀਪਕ ਗੋਇਲ, ਪ੍ਰਧਾਨ ਕੁਲਦੀਪ ਸਿੰਘ ਸੋਮਲ ਖੇੜੀ, ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ, ਸਿਤਾਰ ਮੁਹੰਮਦ ਰਾਮਗੜ੍ਹ ਸਰਦਾਰਾਂ ਆਦਿ ਤੋਂ ਇਲਾਵਾ ਸ਼ਹਿਰ ਦੇ ਮੌਜੂਦਾ ਅਤੇ ਸਾਬਕਾ ਕੌਂਸਲਰਾਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ