ਮਲੌਦ, 1 ਜੂਨ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਇਤਿਹਾਸਿਕ ਪਿੰਡ ਕਿਸ਼ਨਪੁਰਾ ਵਿਖੇ ਬਾਬਾ ਸਿੱਧ ਜੀ ਦੇ ਅਸਥਾਨ 'ਤੇ ਹਰ ਸਾਲ ਦੀ ਤਰ੍ਹਾਂ ਸਲਾਨਾ ਧਾਰਮਿਕ ਸਮਾਗਮ ਅਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ਅਤੇ ਚੂਰਮੇ ਦਾ ਪ੍ਰਸ਼ਾਦ ਲੱਗਣ ਉਪਰੰਤ ਚੌਲਾਂ ਦਾ ਭੰਡਾਰਾ ਅਤੇ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਭਾਈ ਰਘਵੀਰ ਸਿੰਘ ਮੰਨਵੀਂ ਦੇ ਪ੍ਰਸਿੱਧ ਕਵੀਸ਼ਰੀ ਜੱਥੇ ਵੱਲੋਂ ਕਵੀਸ਼ਰੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਰਪੰਚ ਮਨਦੀਪ ਸਿੰਘ ਕਿਸ਼ਨਪੁਰਾ ਅਤੇ ਪ੍ਰਬੰਧਕਾ ਵੱਲੋਂ ਪੁੱਜੀਆਂ ਸੰਗਤਾਂ ਦਾ ਸਵਾਗਤ ਕੀਤਾ ਗਿਆ ਅਤੇ ਕਵੀਸ਼ਰੀ ਜਥੇ ਸਮੇਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਮਨਦੀਪ ਸਿੰਘ, ਪੰਚ ਜਸਪਾਲ ਕੌਰ, ਪੰਚ ਗੁਰਪ੍ਰੀਤ ਸਿੰਘ, ਪੰਚ ਰਾਮ ਸਿੰਘ, ਪੰਚ ਜਸਵੀਰ ਸਿੰਘ, ਪੰਚ ਕੰਵਲਪ੍ਰੀਤ ਸਿੰਘ, ਪੰਚ ਹਰਨੀਤ ਕੌਰ, ਸਾਬਕਾ ਸਰਪੰਚ ਬਲਵੰਤ ਸਿੰਘ, ਮੁੱਖ ਸੇਵਾਦਾਰ ਸੋਹਣ ਸਿੰਘ, ਜੋਰਾ ਸਿੰਘ, ਕੁਲਦੀਪ ਸਿੰਘ ਮਹਿਤਾ ਆਦਿ ਹਾਜ਼ਰ ਸਨ |