ਪਾਇਲ, 1 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਵਾਰਡ ਨੰ: 3 ਦੇ ਗੁਰਦੁਆਰਾ ਸੰਗਤਸਰ ਸਾਹਿਬ ਤੋਂ ਪੰਜਵੇ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਲੱਦੀ ਪਾਲਕੀ ਵਿਚ ਸਸ਼ੋਭਿਤ ਕੀਤਾ ਹੋਇਆ ਸੀ | ਇਸ ਮੌਕੇ 'ਤੇ ਭਾਈ ਗੁਰਮੇਲ ਸਿੰਘ ਬਿਜਲੀਪੁਰ ਦੇ ਕੀਰਤਨੀ ਜਥਾ, ਅਵਤਾਰ ਸਿੰਘ ਅਣਖੀ ਤੇ ਗਲਵੱਡੀ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਨਗਰ ਕੀਰਤਨ ਸਮੇਂ ਉੱਘੇ ਸਮਾਜ ਸੇਵੀ ਇੰਜੀ: ਜਗਦੇਵ ਸਿੰਘ ਬੋਪਾਰਾਏ ਵੱਲੋਂ ਆਪਣੀ ਫ਼ੈਕਟਰੀ ਅੱਗੇ ਨਗਰ ਕੀਰਤਨ ਪੁੱਜਣ ਤੇ ਪੰਜ ਪਿਆਰਿਆ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਨਗਰ ਕੀਰਤਨ ਦੌਰਾਨ ਸ਼ਹਿਰ ਦੀ ਸੰਗਤ ਵੱਲੋਂ ਵਾਰਡਾਂ ਵਿਚ ਅਤੇ ਦੁਕਾਨਦਾਰਾਂ ਭਰਾਵਾਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾ ਕੇ ਅਤੇ ਵੱਖੋ-ਵੱਖਰੇ ਪਕਵਾਨਾਂ ਦੇ ਲੰਗਰ ਵਰਤਾਏ ਗਏ | ਨਗਰ ਕੀਰਤਨ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਾਪਸ ਪਰਤਿਆ | ਇਸ ਮੌਕੇ ਸ਼ੀਤਲ ਸਿੰਘ, ਨਿਰਮਲ ਸਿੰਘ ਨਿੰਮਾ, ਸੁਰਿੰਦਰ ਸਿੰਘ ਢਿੱਲੋਂ, ਪ੍ਰਧਾਨ ਅਮਰੀਕ ਸਿੰਘ, ਹੈੱਡ ਗ੍ਰੰਥੀ ਬਾਬਾ ਸੁਖਦੇਵ ਸਿੰਘ, ਫ਼ੌਜੀ ਗੁਰਜੰਟ ਸਿੰਘ, ਜਗਰੂਪ ਸਿੰਘ, ਹਰਵਿੰਦਰ ਸਿੰਘ ਘੰੜੂਆ, ਮਨਦੀਪ ਸਿੰਘ ਚੀਮਾ, ਕੁਲਦੀਪ ਸਿੰਘ, ਗਗਨਦੀਪ ਸਿੰਘ ਚੀਮਾ, ਮਨਪ੍ਰੀਤ ਸਿੰਘ ਬਿੱਲਾ, ਬੇਅੰਤ ਸਿੰਘ ਪੰਧੇਰ ਖੇੜੀ, ਪ੍ਰਧਾਨ ਰਜਿੰਦਰ ਸਿੰਘ, ਸਤਨਾਮ ਸਿੰਘ, ਜਸਵੀਰ ਸਿੰਘ ਸੋਨੀ, ਕਰਨੈਲ ਸਿੰਘ, ਗਿਆਨੀ ਹਰਦੀਪ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ ਸਨੀ, ਵੀਰ ਸਿੰਘ ਆਦਿ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |