ਜਗਰਾਉਂ, 2 ਜੂਨ (ਹਰਵਿੰਦਰ ਸਿੰਘ ਖ਼ਾਲਸਾ)-1984 ਦੇ ਸਮੂਹ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਮਿਤੀ 8 ਜੂਨ 2025 ਦਿਨ ਐਤਵਾਰ ਸਵੇਰੇ 5 ਤੋਂ 9 ਵਜੇ ਤੱਕ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਨਗਰ ਕੀਰਤਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਇਸ਼ਮੀਤ ਸਿੰਘ ਭੰਡਾਰੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਭਰਪੂਰ ਸਿੰਘ ਲਾਲ ਨੰਗਲ ਅਤੇ ਭਾਈ ਬਲਜਿੰਦਰ ਸਿੰਘ ਮੋਗਾ ਵਾਲਿਆਂ ਦੇ ਜਥੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨਗੇ | ਪ੍ਰਬੰਧਕਾਂ ਨੇ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਇਸ ਸਮਾਗਮ ਵਿਚ ਪਹੁੰਚਣ ਦੀ ਕਿ੍ਪਲਤਾ ਕਰਨ ਦੀ ਅਪੀਲ ਕੀਤੀ ਹੈ |