12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗੁਰੂ ਨਾਨਕ ਕਾਲਜ ਗੋਪਾਲਪੁਰ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਅਲੂਮਨੀ ਮੀਟ

Ad Position 21
No active advertisement
ਅਜੀਤ ਡੈਸਕ 03-06-2025
ਡੇਹਲੋਂ, 2 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਗੋਪਾਲਪੁਰ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਅਲੂਮਨੀ ਮੀਟ ਕਾਰਜਕਾਰੀ ਪਿ੍ੰਸੀਪਲ ਡਾ. ਸੰਦੀਪ ਕੌਰ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੀਟ ਦੀ ਆਰੰਭ ਸ਼ਬਦ ਗਾਇਨ ਨਾਲ ਕੀਤਾ ਗਿਆ¢ ਇਸ ਤੋਂ ਬਾਅਦ ਪੁਰਾਣੇ ਵਿਦਿਆਰਥੀਆਂ ਨੇ ਕਾਲਜ ਵਿਚ ਬਿਤਾਏ ਸਮੇਂ ਨੂੰ ਯਾਦ ਕੀਤਾ ਅਤੇ ਆਪਣੇ ਅਨੁਭਵ ਸਾਂਝੇ ਕੀਤੇ¢ ਵਿਦਿਆਰਥੀਆਂ ਨੇ ਫਨ ਗੇਮਜ਼ ਵਿਚ ਵੀ ਹਿੱਸਾ ਲਿਆ¢ ਸਕੂਲ ਵਿਚ ਨੌਕਰੀ ਪ੍ਰਾਪਤ ਕਰਨ ਅਤੇ ਪੰਜਾਬ ਟੀਚਰ ਯੋਗਤਾ ਟੈੱਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ¢ ਅੰਤ ਵਿਚ ਵਿਦਿਆਰਥੀਆਂ ਨਾਲ ਗੱਲ ਕਰਦਿਆਂ ਡਾ. ਸੰਦੀਪ ਕੌਰ ਨੇ ਉਨ੍ਹਾਂ ਨੂੰ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ¢ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ, ਜਨਰਲ ਸਕੱਤਰ ਡਾ. ਇਕਬਾਲ ਸਿੰਘ ਵਾਲੀਆ, ਰੂਪਲੀਨ ਕੌਰ ਵਾਲੀਆ ਅਤੇ ਡਾਇਰੈਕਟਰ ਡਾ. ਵਾਈ. ਐਨ. ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਤਰੱਕੀ ਲਈ ਆਸ਼ੀਰਵਾਦ ਦਿੱਤਾ¢
Ad Position 22
No active advertisement
ਪਿਛਲੀ ਖ਼ਬਰ ਧਰਮ ਪਰਿਵਰਤਨ ਅਤੇ ਲਵ ਜਿਹਾਦ ਦਾ ਸ੍ਰੀ ਹਿੰਦੂ ਤਖ਼ਤ ਸਖ਼ਤ ਵਿਰੋਧ ਕਰਦਾ ਹੈ-ਮਹੰਤ ਪ੍ਰਵੀਨ ਕੁਮਾਰ, ਕਰਨ ਵਰਮਾ ਅਗਲੀ ਖ਼ਬਰ ਏ. ਐੱਸ. ਮਾਡਰਨ ਸੀ. ਸੈਕੰ. ਸਕੂਲ ਵਿਚ ਸਮਰ ਕੈਂਪ ਦੀ ਸ਼ੁਰੂਆਤ
Ad Position 24