12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਧਰਮ ਪਰਿਵਰਤਨ ਅਤੇ ਲਵ ਜਿਹਾਦ ਦਾ ਸ੍ਰੀ ਹਿੰਦੂ ਤਖ਼ਤ ਸਖ਼ਤ ਵਿਰੋਧ ਕਰਦਾ ਹੈ-ਮਹੰਤ ਪ੍ਰਵੀਨ ਕੁਮਾਰ, ਕਰਨ ਵਰਮਾ

Ad Position 21
No active advertisement
ਅਜੀਤ ਡੈਸਕ 03-06-2025
ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਸ਼੍ਰੀ ਹਿੰਦੂ ਤਖ਼ਤ ਦੇ ਰਾਸ਼ਟਰੀ ਪ੍ਰਧਾਨ ਅਤੇ ਮੁੱਖ ਸੇਵਾਦਾਰ ਮਹੰਤ ਪ੍ਰਵੀਨ ਕੁਮਾਰ ਅਤੇ ਸੰਗਠਨ ਦੇ ਰਾਸ਼ਟਰੀ ਮੀਡੀਆ ਸਲਾਹਕਾਰ ਕਰਨ ਵਰਮਾ ਨੇ ਕਿਹਾ ਕਿ ਧਰਮ ਪਰਿਵਰਤਨ ਅਤੇ ਲਵ ਜਿਹਾਦ ਗੰਭੀਰ ਮੁੱਦੇ ਹਨ | ਇੱਕ ਭਾਈਚਾਰੇ ਦੇ ਪ੍ਰਚਾਰਕਾਂ ਦੁਆਰਾ ਗਰੀਬ ਲੋਕਾਂ ਨੂੰ ਪੈਸੇ ਅਤੇ ਅੰਧਵਿਸ਼ਵਾਸ ਦਾ ਲਾਲਚ ਦੇ ਕੇ ਦੂਜੇ ਧਰਮ ਵਿਚ ਤਬਦੀਲ ਕੀਤਾ ਜਾ ਰਿਹਾ ਹੈ | ਜੇਕਰ ਇਸ ਨੂੰ ਸਮੇਂ ਸਿਰ ਕਾਬੂ ਨਾ ਕੀਤਾ ਗਿਆ ਤਾਂ ਸਾਨੂੰ ਇਸਦੇ ਮਾੜੇ ਨਤੀਜੇ ਭੁਗਤਣੇ ਪੈਣਗੇ | ਸ਼੍ਰੀ ਹਿੰਦੂ ਤਖ਼ਤ ਦੇ ਰਾਸ਼ਟਰੀ ਮੀਡੀਆ ਸਲਾਹਕਾਰ ਕਰਨ ਵਰਮਾ ਨੇ ਕਿਹਾ ਕਿ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕਿਸੇ ਹੋਰ ਧਰਮ ਵਿਚ ਤਬਦੀਲ ਕਰਨ ਲਈ ਦਿਮਾਗ਼ੀ ਤੌਰ 'ਤੇ ਧੋਖਾ ਦਿੱਤਾ ਜਾ ਰਿਹਾ ਹੈ | ਕਰਨ ਵਰਮਾ ਨੇ ਕਿਹਾ ਕਿ ਇੱਕ ਰਿਪੋਰਟ ਅਨੁਸਾਰ, ਹਰ ਰੋਜ਼ ਸੈਂਕੜੇ ਕੁੜੀਆਂ ਲਵ ਜਿਹਾਦ ਵਿਚ ਫਸ ਰਹੀਆਂ ਹਨ ਅਤੇ ਉਨ੍ਹਾਂ ਦਾ ਯੋਨ ਸ਼ੋਸ਼ਣ ਕੀਤਾ ਜਾ ਰਿਹਾ ਹੈ | ਫਿਰ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾਂਦਾ ਹੈ | ਸ਼੍ਰੀ ਹਿੰਦੂ ਤਖ਼ਤ ਇਸ ਦਾ ਸਖ਼ਤ ਵਿਰੋਧ ਕਰਦਾ ਹੈ | ਸਾਡੇ ਹਿੰਦੂ ਸਮਾਜ ਦੀਆਂ ਭੈਣਾਂ ਅਤੇ ਧੀਆਂ ਨੂੰ ਇਨ੍ਹਾਂ ਜਿਹਾਦੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਉਹ ਸਾਡੀਆਂ ਹਿੰਦੂ ਭੈਣਾਂ ਅਤੇ ਧੀਆਂ ਨੂੰ ਉਨ੍ਹਾਂ ਦੇ ਨਾਮ ਬਦਲ ਕੇ ਧੋਖਾ ਦਿੰਦੇ ਹਨ ਅਤੇ ਫਿਰ ਉਨ੍ਹਾਂ ਨਾਲ ਵਿਆਹ ਕਰਵਾਉਂਦੇ ਹਨ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਂਦੇ ਹਨ | ਸ਼੍ਰੀ ਹਿੰਦੂ ਤਖ਼ਤ ਅਤੇ ਸਮੁੱਚਾ ਹਿੰਦੂ ਸਮਾਜ ਇਸਦਾ ਸਖ਼ਤ ਵਿਰੋਧ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਕਿਸਾਨਾਂ ਨੂੰ ਫਿਰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ, ਵੱਧ ਝਾੜ ਤੇ ਪਾਣੀ ਦੀ ਬੱਚਤ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਗੋਪਾਲਪੁਰ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਅਲੂਮਨੀ ਮੀਟ
Ad Position 24