12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸਰਕਾਰ ਦੀ ਕਿਸਾਨਾਂ ਨੂੰ ਫਿਰ ਝੋਨੇ ਦੀ ਸਿੱਧੀ ਬਿਜਾਈ ਦੀ ਅਪੀਲ, ਵੱਧ ਝਾੜ ਤੇ ਪਾਣੀ ਦੀ ਬੱਚਤ

Ad Position 21
No active advertisement
ਅਜੀਤ ਡੈਸਕ 03-06-2025
ਮਾਛੀਵਾੜਾ ਸਾਹਿਬ, 2 ਜੂਨ (ਮਨੋਜ ਕੁਮਾਰ)-ਸਥਾਨਕ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਦੀ ਅਗਵਾਈ ਹੇਠ ਮਾਛੀਵਾੜਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਸਰਕਾਰ ਦੀਆਂ ਹਦਾਇਤਾਂ 'ਤੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ¢ ਇਸ ਮੁਹਿੰਮ ਤਹਿਤ ਪਿੰਡ ਮਹੱਦੀਪੁਰ ਵਿਖੇ ਮਨਰਾਜ ਸਿੰਘ ਨੇ ਸਾਢੇ ਚਾਰ ਏਕੜ, ਪ੍ਰੇਮ ਸਿੰਘ ਤੇ ਸਤਵਿੰਦਰ ਸਿੰਘ ਪਿੰਡ ਛੌੜੀਆਂ ਨੇ 10 ਏਕੜ, ਜਗਦੀਪ ਸਿੰਘ ਪਿੰਡ ਬੈਰਸਾਲ ਕਲਾਂ ਨੇ 2 ਏਕੜ ਅਤੇ ਸਵਰਨ ਸਿੰਘ ਸਹਿਜੋ ਮਾਜਰਾ ਨੇ 2 ਏਕੜ ਰਕਬੇ 'ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ¢ ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਜ਼ਮੀਨਦੋਜ਼ ਪਾਣੀ ਵੀ ਜ਼ਿਆਦਾ ਰੀਚਾਰਜ ਹੁੰਦਾ ਹੈ¢ ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ¢ ਇਸ ਸਬੰਧੀ ਚਾਹਵਾਨ ਕਿਸਾਨ ਐਗਰੀ ਮਸ਼ੀਨਰੀ ਪੀ. ਬੀ. ਡਾਟ.ਕਾਮ 'ਤੇ ਜਾ ਕੇ ਆਪਣੇ ਬੀਜੇ ਜਾਣ ਵਾਲੇ ਰਕਬੇ ਦੀ ਰਜਿਸਟ੍ਰੇਸ਼ਨ ਕਰ ਸਕਦੇ ਹਨ¢ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗਗਨਦੀਪ ਸਿੰਘ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿਧੀ ਨੂੰ ਕਾਮਯਾਬ ਕਰਨ ਲਈ ਜ਼ਮੀਨ ਨੂੰ ਲੇਜ਼ਰ ਲੈਵਲ ਕਰਨਾ ਅਤੇ ਬਿਜਾਈ ਸਮੇਂ ਨਦੀਨ ਨਾਸ਼ਕ ਦਵਾਈਆਂ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ¢ ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬਾ ਇਸ ਤਕਨੀਕ ਅਧੀਨ ਲੈ ਕੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਸ ਤਕਨੀਕ ਨਾਲ ਪਾਣੀ ਦੀ ਬੱਚਤ ਦੇ ਨਾਲ ਝੋਨੇ ਦੀ ਫ਼ਸਲ 'ਤੇ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦਾ ਹਮਲਾ ਵੀ ਘੱਟ ਹੁੰਦਾ ਹੈ¢ ਇਸ ਮੌਕੇ ਮਨਪ੍ਰੀਤ ਸਿੰਘ ਜੂਨੀਅਰ ਟੈਕਨੀਸ਼ੀਅਨ ਅਤੇ ਏ. ਟੀ. ਐੱਮ. ਅਵਤਾਰ ਸਿੰਘ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਪੀ. ਐਨ. ਬੀ. ਨੇ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਧਰਮ ਪਰਿਵਰਤਨ ਅਤੇ ਲਵ ਜਿਹਾਦ ਦਾ ਸ੍ਰੀ ਹਿੰਦੂ ਤਖ਼ਤ ਸਖ਼ਤ ਵਿਰੋਧ ਕਰਦਾ ਹੈ-ਮਹੰਤ ਪ੍ਰਵੀਨ ਕੁਮਾਰ, ਕਰਨ ਵਰਮਾ
Ad Position 24