13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਕਿੰਡਰਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਵਿਚ 'ਸਮਰ ਕੈਂਪ' ਸ਼ੁਰੂ

Ad Position 21
No active advertisement
ਅਜੀਤ ਡੈਸਕ 03-06-2025
ਸਮਰਾਲਾ, 2 ਜੂਨ (ਗੋਪਾਲ ਸੋਫਤ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਕਿੰਡਰਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਵਿਚ ਖੇਡਾਂ ਨੂੰ ਮਹੱਤਵ ਦਿੰਦਿਆਂ 10 ਦਿਨਾਂ ਸਮਰ ਕੈਂਪ ਸ਼ੁਰੂ ਕੀਤਾ ਗਿਆ ਹੈ¢ ਇਸ ਕੈਂਪ ਵਿਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ¢ ਕੈਂਪ ਵਿਚ ਵੱਖ-ਵੱਖ ਖੇਡਾਂ ਜਿਵੇਂ ਹੈਂਡਬਾਲ, ਵਾਲੀਬਾਲ, ਬੈਡਮਿੰਟਨ, ਐਥਲੈਟਿਕਸ ਆਦਿ ਕਰਵਾਈਆਂ ਜਾ ਰਹੀਆਂ ਹਨ¢ ਇਨ੍ਹਾਂ ਤੋਂ ਇਲਾਵਾ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਰੀਰਕ ਕਸਰਤਾਂ ਵੀ ਕਰਵਾਈਆਂ ਜਾਂਦੀਆਂ ਹਨ¢ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਬੱਚਿਆਂ ਨੂੰ ਸਮਰ ਕੈਂਪ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹਨ¢ ਜਿੱਥੇ ਖੇਡਾਂ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ | ਉੱਥੇ ਮਾਨਸਿਕ ਤੌਰ 'ਤੇ ਅਤੇ ਹੋਣ ਵਾਲੀਆਂ ਬਿਮਾਰੀਆਂ ਦੇ ਖ਼ਤਰੇ ਤੋਂ ਵੀ ਬਚਾਉਂਦੀਆਂ ਹਨ¢ ਉਨ੍ਹਾਂ ਕਿਹਾ ਕਿ ਖੇਡਾਂ ਇੱਕ ਵਿਦਿਆਰਥੀ ਨੂੰ ਅਨੁਸ਼ਾਸਨ ਵਿਚ ਰਹਿਣਾ ਸਿਖਾਉਂਦੀਆਂ ਹਨ ਅਤੇ ਨਸ਼ਿਆਂ ਤੋਂ ਵੀ ਦੂਰ ਰੱਖਦੀਆਂ ਹਨ¢ ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ (ਐਡਵੋਕੇਟ) ਡਾਇਰੈਕਟਰ ਸਰਬਜੀਤ ਕੌਰ, ਪਿ੍ੰਸੀਪਲ ਰਣਜੋਤ ਕੌਰ ਅਤੇ ਸਕੂਲ ਦੇ ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਡੀ. ਪੀ. ਈ. ਹਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਮੁੱਖ ਅਧਿਆਪਕ ਗੁਪਤਾ ਦੇ 25 ਸਾਲ ਬਾਅਦ ਸਕੂਲ ਵਿਚ ਆਉਣ 'ਤੇ ਮਾਹੌਲ ਹੋਇਆ ਭਾਵੁਕ ਅਗਲੀ ਖ਼ਬਰ ਪੀ. ਐਨ. ਬੀ. ਨੇ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24