13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪਬਲਿਕ ਸਕੂਲ ਰਾੜਾ ਸਾਹਿਬ ਵਲੋਂ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 03-06-2025
ਰਾੜਾ ਸਾਹਿਬ, 2 ਜੂਨ (ਪ੍ਰੀਤਮ ਸਿੰਘ ਮੁਕੰਦਪੁਰੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅਤੇ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਗੀਰਾਂ ਨੂੰ ਰਾਹਤ ਦੇਣ ਲਈ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਦੌਰਾਨ ਵਿਦਿਆਰਥੀਆਂ ਅਤੇ ਸਕੂਲ ਦੇ ਹੋਰ ਮੁਲਾਜ਼ਮਾਂ ਨੇ ਸਾਰਾ ਦਿਨ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਉਣ ਦੀ ਸੇਵਾ ਨਿਭਾਈ | ਇਸ ਮੌਕੇ 'ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ, ਪਿ੍ੰਸੀਪਲ ਡਾ. ਧੀਰਜ ਕੁਮਾਰ ਥਪਲਿਆਲ, ਕੈਪਟਨ ਰਣਜੀਤ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਜਸਪ੍ਰੀਤ ਸਿੰਘ ਪਨੇਸਰ, ਪ੍ਰਦੀਪ ਕੁਮਾਰ, ਪੁਸ਼ਪਿੰਦਰ ਸਿੰਘ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਯੂਨੀਵਰਸਿਟੀ 'ਚ ਗੁਰਬਾਣੀ ਜਾਪ ਤੇ ਛਬੀਲ ਲਗਾਈ ਅਗਲੀ ਖ਼ਬਰ ਮੁੱਖ ਅਧਿਆਪਕ ਗੁਪਤਾ ਦੇ 25 ਸਾਲ ਬਾਅਦ ਸਕੂਲ ਵਿਚ ਆਉਣ 'ਤੇ ਮਾਹੌਲ ਹੋਇਆ ਭਾਵੁਕ
Ad Position 24