13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਯੂਨੀਵਰਸਿਟੀ 'ਚ ਗੁਰਬਾਣੀ ਜਾਪ ਤੇ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 03-06-2025
ਫ਼ਤਹਿਗੜ੍ਹ ਸਾਹਿਬ, 2 ਜੂਨ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਵਲੋਂ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਗੁਰਬਾਣੀ ਪਾਠ ਉਪਰੰਤ ਛਬੀਲ ਲਗਾਈ ਗਈ | ਉਪ-ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਾਨੂੰ ਅਣਖ ਨਾਲ ਜਿਊਣ ਤੇ ਧਰਮ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਹੈ | ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਸਟਾਫ਼ ਆਪਣੀ ਪਰੰਪਰਾ ਤੇ ਇਤਿਹਾਸ ਨਾਲ ਜੁੜੇ ਹੋਏ ਹਨ | ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮੁਗ਼ਲ ਹਕੂਮਤ ਅੱਗੇ ਨਾ ਝੁਕਦਿਆਂ ਸਵੈਮਾਨ ਤੇ ਨਿਰਭਰਤਾ ਦੀ ਇਕ ਸਬੂਤੀ ਮਿਸਾਲ ਕਾਇਮ ਕੀਤੀ ਸੀ | ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ ਨੇ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਰਜਿਸਟਰਾਰ ਡਾ. ਤੇਜਬੀਰ ਸਿੰਘ, ਸਿੱਖਿਆ ਵਿਭਾਗ ਦੇ ਪ੍ਰੋ. ਜਸਬੀਰ ਕੌਰ ਚਾਹਲ, ਡੀਨ ਸਟੂਡੈਂਟ ਵੈੱਲਫੇਅਰ ਡਾ. ਸਿਕੰਦਰ ਸਿੰਘ, ਡਿਪਟੀ ਰਜਿਸਟਰ ਜਗਜੀਤ ਸਿੰਘ ਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਅਮਲੋਹ ਵਲੋਂ ਸੇਵਾ-ਮੁਕਤ ਸਕੱਤਰ ਸੁਰਜੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਪਬਲਿਕ ਸਕੂਲ ਰਾੜਾ ਸਾਹਿਬ ਵਲੋਂ ਛਬੀਲ ਲਗਾਈ
Ad Position 24