13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਗਿੱਲ ਬੇਰਕਲਾਂ ਨੇ ਆਸ਼ੂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 03-06-2025
ਮਲੌਦ, 2 ਜੂਨ (ਦਿਲਬਾਗ ਸਿੰਘ ਚਾਪੜਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਹੈਬੋਵਾਲ ਇਲਾਕੇ ਵਿਚ ਡਿਊਟੀ ਨਿਭਾ ਰਹੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਵੱਲੋਂ ਹਲਕਾ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨਾਲ ਮਿਲ ਕੇ ਚੋਣ ਪ੍ਰਚਾਰ ਦੀ ਰਣਨੀਤੀ ਤੇ ਵਿਚਾਰ ਕੀਤਾ ਗਿਆ ਅਤੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗਿੱਲ ਬੇਰਕਲਾਂ ਨੇ ਕਿਹਾ ਕਿ ਪਹਿਲਾ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਦਿੱਲੀ ਵਿਚ ਨਕਾਰਿਆ ਅਤੇ ਹੁਣ ਇਸ ਜ਼ਿਮਨੀ ਚੋਣ ਵਿਚ ਹਰਾ ਕੇ 2027 ਵਿਚ ਕਾਂਗਰਸ ਦੀ ਵਾਪਸੀ ਦਾ ਮੁੱਢ ਬੰਨ੍ਹਣਗੇ | ਉਨ੍ਹਾਂ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਲੋਕਾਂ ਦੇ ਪਰਖੇ ਅਤੇ ਲੋਕਾਂ ਨਾਲ ਖੜ੍ਹਨ ਵਾਲੇ ਆਗੂ ਹਨ, ਜਿਨ੍ਹਾਂ ਨੂੰ ਲੁਧਿਆਣਾ ਪੱਛਮੀ ਦੇ ਵੋਟਰ ਭਰਪੂਰ ਪਿਆਰ ਦੇਣਗੇ | ਇਸ ਮੌਕੇ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ, ਹਰਦੀਪ ਸਿੰਘ ਦੀਪਾ, ਬਲਜੀਤ ਸਿੰਘ ਹੈਬੋਵਾਲ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖਿਡਾਰਨ ਸਮੀਨਾ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਦੇ ਚਲਾਨ ਕੱਟੇ
Ad Position 24