13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਬਰਕਰਾਰ ਰੱਖੀ ਜਾਵੇ-ਢਿੱਲੋਂ

Ad Position 21
No active advertisement
ਅਜੀਤ ਡੈਸਕ 03-06-2025
ਸਾਹਨੇਵਾਲ/ਕੁਹਾੜਾ, 2 ਜੂਨ (ਅਮਰਜੀਤ ਸਿੰਘ ਮੰਗਲੀ, ਸੰਦੀਪ ਕੁਹਾੜਾ)- ਹਲਕਾ ਸਾਹਨੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਵਲੋਂ ਜੋ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੰਬੋਧਨ ਨੂੰ ਲੈ ਕੇ ਬਿਆਨ ਦਿੱਤਾ ਗਿਆ ਹੈ, ਉਸ ਨਾਲ ਸਿੱਖ ਕੌਮ ਵਿਚ ਚਿੰਤਾ ਤੇ ਬੇਚੈਨੀ ਦੀ ਲਹਿਰ ਹੈ | ਇਸ ਲਈ ਉਹ ਦੋਵੇਂ ਹੱਥ ਜੋੜ ਕੇ ਦਮਦਮੀ ਟਕਸਾਲ ਨੂੰ ਬੇਨਤੀ ਕਰਦੇ ਹਨ ਕਿ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਸਿੱਖ ਕੌਮ ਦੀ ਏਕਤਾ ਨੂੰ ਬਰਕਰਾਰ ਰੱਖਣ ਲਈ ਇਹ ਆਪਸੀ ਟਕਰਾਅ ਨਹੀਂ ਹੋਣਾ ਚਾਹੀਦਾ¢ ਸਾਬਕਾ ਮੰਤਰੀ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੇ 15 ਜੂਨ 1606 ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਕਰਵਾਈ ਸੀ ਅਤੇ ਉਸ ਦੀ ਸਰਵਉੱਚਤਾ ਨੂੰ ਸਾਰੀ ਕੌਮ ਮੰਨਦੀ ਹੈ¢ ਉਨ੍ਹਾਂ ਕਿਹਾ ਕਿ ਜਥੇਦਾਰ ਦੇ ਅਹੁਦੇ ਨੂੰ ਵਿਅਕਤੀਗਤ ਰੂਪ ਵਿਚ ਨਾ ਦੇਖਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਦੇ ਰੂਪ ਵਿਚ ਦੇਖਦੇ ਹਾਂ¢ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਸੀ ਟਕਰਾਅ ਤੇ ਵੰਡੀਆਂ ਰਾਹੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਚੁਨੌਤੀ ਦੇਣ ਲੱਗ ਪਏ ਤਾਂ ਇਸ ਨਾਲ ਸਿੱਖ ਕੌਮ ਦੀ ਮਹਾਨਤਾ ਨੂੰ ਹਾਨੀ ਪਹੁੰਚੇਗੀ ਅਤੇ ਹੋਰ ਲੋਕ ਵੀ ਸਾਡੀਆਂ ਧਾਰਮਿਕ ਸੰਸਥਾਵਾਂ 'ਤੇ ਉਂਗਲਾਂ ਚੁੱਕਣ ਲੱਗ ਪੈਣਗੇ ¢ ਸਾਬਕਾ ਮੰਤਰੀ ਢਿੱਲੋਂ ਨੇ ਬਾਬਾ ਧੁੰਮਾਂ ਨੂੰ ਬੇਨਤੀ ਕੀਤੀ ਕਿ ਦਮਦਮੀ ਟਕਸਾਲ ਦੇ ਮੁਖੀ ਹੋਣ ਨਾਤੇ ਸਿੱਖ ਕੌਮ ਵਿਚ ਇਤਫ਼ਾਕ ਪੈਦਾ ਕਰੋ, ਆਪਸੀ ਭਾਈਚਾਰਕ ਸਾਂਝ ਵਧਾਉਣ ਦੀ ਕੋਸ਼ਿਸ਼ ਕਰੋ ¢
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਲਿਓਾ ਤੋਂ ਭਰਤੀ ਕਮੇਟੀ ਨੂੰ 200 ਭਰਤੀ ਫਾਰਮ ਭਰ ਕੇ ਭੇਜੇ ਗਏ ਅਗਲੀ ਖ਼ਬਰ ਖਿਡਾਰਨ ਸਮੀਨਾ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ
Ad Position 24