ਸਮਰਾਲਾ, 2 ਜੂਨ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸ਼੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਬਣਾਈ ਭਰਤੀ ਕਮੇਟੀ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਕੀਤੀ ਜਾ ਰਹੀ ਹੈ | ਇਸ ਸਬੰਧ ਵਿਚ ਅੱਜ ਪਿੰਡ ਬਾਲਿਓਾ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਹਰਪ੍ਰੀਤ ਸਿੰਘ ਬਾਲਿਓਾ ਦੀ ਅਗਵਾਈ ਹੇਠ 200 ਮੈਂਬਰਾਂ ਦੇ ਭਰਤੀ ਫਾਰਮ ਭਰ ਕੇ ਬਰਜਿੰਦਰ ਸਿੰਘ ਬੱਬਲੂ ਲੋਪੋਂ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੂੰ ਸੌਂਪੇ ਗਏ ਹਨ ¢ ਇਹ ਭਰਤੀ ਕਾਪੀਆਂ ਅੱਗੇ ਪੰਜ ਮੈਂਬਰੀ ਕਮੇਟੀ ਨੂੰ ਸੌਂਪੀਆਂ ਜਾਣਗੀਆਂ ¢ ਇਸ ਮੌਕੇ ਹਰਪ੍ਰੀਤ ਸਿੰਘ ਬਾਲਿਓਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਅਗਵਾਈ ਕਰਨ ਲਈ ਬਣਾਇਆ ਗਿਆ ਸੀ, ਸਮਾਂ ਲੰਘਦੇ-ਲੰਘਦੇ ਇਸ ਉੱਤੇ ਪਰਿਵਾਰਵਾਦ ਭਾਰੂ ਹੋਣਾ ਸ਼ੁਰੂ ਹੋ ਗਿਆ ਅਤੇ ਟਕਸਾਲੀ ਪਰਿਵਾਰਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਤੋਂ ਦੂਰ ਕਰਨਾ ਸ਼ੁਰੂ ਕਰ ਦਿੱਤਾ | ਅਜਿਹੇ ਆਗੂਆਂ ਨੇ ਸਿੱਖ ਪੰਥ ਤੋਂ ਦੂਰ ਹੋ ਕੇ ਸਿੱਖ ਵਿਰੋਧੀ ਤਾਕਤਾਂ ਦੇ ਹੱਥਾਂ ਵਿਚ ਜਾ ਕੇ ਗਲਤ ਫ਼ੈਸਲੇ ਵੀ ਲੈਣੇ ਸ਼ੁਰੂ ਕਰ ਦਿੱਤੇ ¢ ਹੁਣ ਇਹ ਭਰਤੀ ਨਿਰੋਲ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਹੈ, ਇਸ ਵਿਚ ਕਿਸੇ ਇੱਕ ਪਰਿਵਾਰ ਨੂੰ ਤਰਜੀਹ ਨਹੀਂ ਦਿੱਤੀ ਜਾਵੇਗੀ | ਬਲਕਿ ਸਮੁੱਚੀ ਸਿੱਖ ਕੌਮ ਦੀ ਨੁਮਾਇੰਦਗੀ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਬਰਕਰਾਰ ਰੱਖੀ ਜਾਵੇਗੀ ¢ ਇਸ ਮੌਕੇ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਪਿੰਡ ਬਾਲਿਓਾ ਦੇ ਸਮੂਹ ਵਸਨੀਕਾਂ ਨੂੰ ਕਿਹਾ ਕਿ ਉਨ੍ਹਾਂ ਦਾ ਇਹ ਵਿਸ਼ਵਾਸ ਸਿੱਖ ਕੌਮ ਨੂੰ ਚੜ੍ਹਦੀ ਕਲਾ ਵੱਲ ਲੈ ਕੇ ਜਾਵੇਗਾ | ਇਸ ਮੌਕੇ ਉਪਰੋਕਤ ਤੋਂ ਇਲਾਵਾ ਚਰਨਜੀਤ ਸਿੰਘ ਸੰਧਰ, ਰਘਵੀਰ ਸਿੰਘ ਸੰਧਰ, ਪਿ੍ਤਪਾਲ ਸਿੰਘ ਬਾਲਿਓਾ, ਸੁਖਚੈਨ ਸਿੰਘ ਸੰਧਰ, ਬਲਕਾਰ ਸਿੰਘ ਸੰਧਰ, ਬਲਵਿੰਦਰ ਸਿੰਘ ਪੂੰਨੀਆਂ, ਸੁਰਿੰਦਰ ਸਿੰਘ ਆਦਿ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਅਤੇ ਨਗਰ ਨਿਵਾਸੀ ਹਾਜ਼ਰ ਸਨ¢